ਅੰਮ੍ਰਿਤਸਰ: ਇਸਲਾਮਾਬਾਦ ਦੇ ਜਵਾਲਾ ਸਟੇਟ ''ਚ ਕੋਠੀ ’ਚ ਲੱਗੀ ਅੱਗ, ਕੀਮਤੀ ਸਮਾਨ ਸੜ ਕੇ ਸੁਆਹ

Friday, Mar 06, 2026 - 10:18 PM (IST)

ਅੰਮ੍ਰਿਤਸਰ: ਇਸਲਾਮਾਬਾਦ ਦੇ ਜਵਾਲਾ ਸਟੇਟ ''ਚ ਕੋਠੀ ’ਚ ਲੱਗੀ ਅੱਗ, ਕੀਮਤੀ ਸਮਾਨ ਸੜ ਕੇ ਸੁਆਹ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਸਲਾਮਾਬਾਦ ਇਲਾਕੇ ਦੇ ਜਵਾਲਾ ਸਟੇਟ ਵਿੱਚ ਇਕ ਕੋਠੀ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਰ ਦੇ ਪਰਿਵਾਰਕ ਮੈਂਬਰ ਸਮਾਨ ਖਰੀਦਣ ਲਈ ਘਰ ਤੋਂ ਬਾਹਰ ਗਏ ਹੋਏ ਸਨ। ਜਦੋਂ ਉਹ ਵਾਪਸ ਘਰ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ ਅਤੇ ਕਮਰੇ ਵਿੱਚ ਪਈਆਂ ਰਜਾਈਆਂ ਅਤੇ ਕੱਪੜਿਆਂ ਨੂੰ ਅੱਗ ਲੱਗੀ ਹੋਈ ਸੀ।

ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਇਲਾਕਾ ਵਾਸੀਆਂ ਨੂੰ ਇਕੱਠਾ ਕੀਤਾ ਅਤੇ ਦਮਕਲ ਵਿਭਾਗ ਤੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਗੱਡੀਆਂ ਅਤੇ ਥਾਣਾ ਗੇਟ ਹਕੀਮਾਂ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੀੜਤ ਪਰਿਵਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਣਾਂ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ, ਹਾਲਾਂਕਿ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੋ ਸਕਦੀ ਹੈ। ਇਸ ਘਟਨਾ ਵਿੱਚ ਘਰ ਦਾ ਕਾਫੀ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਇਸ ਮੌਕੇ ਥਾਣਾ ਗੇਟ ਹਕੀਮਾਂ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਦਮਕਲ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦਾ ਕਾਫੀ ਸਮਾਨ ਸੜ ਗਿਆ ਹੈ। ਘਰ ਵਿੱਚ ਪਏ ਗੈਸ ਸਿਲਿੰਡਰ ਵੀ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਏ ਗਏ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
 


author

Inder Prajapati

Content Editor

Related News