ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
Sunday, Jun 08, 2025 - 12:48 PM (IST)
 
            
            ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ ਦੇ ਅਣਗੜ੍ਹ ਇਲਾਕੇ 'ਚ ਇੱਕ ਪੇਂਟ ਬਣਾਉਣ ਵਾਲੀ ਫੈਕਟਰੀ 'ਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਇਲਾਕੇ 'ਚ ਹੜਕੰਪ ਮਚ ਗਿਆ। ਫੈਕਟਰੀ ਅੰਦਰ ਮੌਜੂਦ ਕੈਮੀਕਲ ਅਤੇ ਪੇਂਟ ਦੇ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਮੌਜੂਦ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ ਅਧਿਕਾਰਕ ਪੁਸ਼ਟੀ ਅਜੇ ਤੱਕ ਨਹੀਂ ਹੋਈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਦਮਕਲ ਵਿਭਾਗ ਨੂੰ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਲਗਭਗ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ। ਦਮਕਲ ਕਰਮਚਾਰੀ ਤੇ ਪੁਲਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਐਡੀਸੀ ਮੇਜਰ ਅਮਿਤ ਸਰੀਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਫੈਕਟਰੀ ਅੰਦਰ ਕੈਮੀਕਲ ਹੋਣ ਕਰਕੇ ਅੱਗ ਨੇ ਭਿਆਨਕ ਰੂਪ ਲੈ ਲਿਆ। ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਜਾਂਚ ਕਰਕੇ ਅਸਲ ਕਾਰਨ ਦੀ ਪੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਲਾਸ਼
ਦੱਸਣਯੋਗ ਹੈ ਕਿ ਅੱਗ ਲੱਗਣ ਨਾਲ ਫੈਕਟਰੀ 'ਚ ਧਮਾਕਿਆਂ ਦੀ ਆਵਾਜ਼ ਵੀ ਸੁਣੀ ਗਈ ਜਿਸ ਕਾਰਨ ਆਲੇ ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। ਪੁਲਸ ਵੱਲੋਂ ਐਮਬੂਲੈਂਸ ਮੰਗਵਾਈ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ ਰਫੂ-ਚੱਕਰ ਹੋਏ ਮੁੰਡੇ ਵਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            