ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ ਭੱਜ ਕੇ ਬਚਾਈ ਜਾਨ

Thursday, May 28, 2026 - 05:11 AM (IST)

ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ ਭੱਜ ਕੇ ਬਚਾਈ ਜਾਨ

ਜਲੰਧਰ (ਜ. ਬ.) : ਗਦਈਪੁਰ ਇਲਾਕੇ ਵਿਚ ਬੁੱਧਵਾਰ ਦੁਪਹਿਰ ਨੂੰ ਇਕ ਲੱਕੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਪੂਰੀ ਫੈਕਟਰੀ ਵਿਚ ਫੈਲ ਗਈ, ਜਦੋਂਕਿ ਉਥੇ ਕੰਮ ਕਰ ਰਹੇ ਮਜ਼ਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਪਰ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਲਗਭਗ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

PunjabKesari

ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਦੇ ਸਮੇਂ ਫੈਕਟਰੀ ਵਿਚ ਹਰ ਰੋਜ਼ ਦੀ ਤਰ੍ਹਾਂ ਮਜ਼ਦੂਰ ਕੰਮ ਕਰ ਰਹੇ ਸਨ। ਇਸੇ ਦੌਰਾਨ ਫੈਕਟਰੀ ’ਚੋਂ ਧੂੰਆਂ ਨਿਕਲਦਾ ਦੇਖ ਕੇ ਮਜ਼ਦੂਰਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਲਗਾਤਾਰ ਵਧਦੀ ਗਈ। ਜਦੋਂ ਮਜ਼ਦੂਰਾਂ ਨੇ ਬਾਹਰ ਆ ਕੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਫੈਕਟਰੀ ਦੀ ਛੱਤ ਦੇ ਸ਼ੈੱਡ-ਟੀਨ ਤੋੜ ਕੇ ਅੰਦਰ ਪਾਣੀ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੰਦਰ ਲੱਕੜ ਦਾ ਸਾਮਾਨ ਹੋਣ ਕਰ ਕੇ ਅੱਗ ਪੂਰੀ ਫੈਕਟਰੀ ਵਿਚ ਫੈਲ ਚੁੱਕੀ ਸੀ। ਸਖ਼ਤ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਰੀਬ 7 ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਭਾਰੀ ਨੁਕਸਾਨ ਹੋ ਚੁੱਕਾ ਸੀ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News