ਮੋਹਾਲੀ ਦੇ ਸਭ ਤੋਂ ਪਹਿਲੇ VR ਮਾਲ 'ਚ ਲੱਗੀ ਅੱਗ, ਮੌਕੇ 'ਤੇ ਮਚੀ ਹਫੜਾ-ਦਫੜੀ
Saturday, Nov 14, 2026 - 03:59 PM (IST)
ਮੋਹਾਲੀ : ਚੰਡੀਗੜ੍ਹ-ਖਰੜ ਰੋਡ 'ਤੇ ਸਥਿਤ ਮੋਹਾਲੀ ਦੇ ਸਭ ਤੋਂ ਪਹਿਲੇ ਵੀ. ਆਰ. ਮਾਲ 'ਚ ਸ਼ਨੀਵਾਰ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੋਹਾਲੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪੁੱਜੀਆਂ ਅਤੇ ਕਰੀਬ ਡੇਢ ਘੰਟੇ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ 'ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ
ਹਾਲਾਂਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚਲਾਨ ਭਰਨ ਨੂੰ ਲੈ ਕੇ ਵੱਡੀ ਰਾਹਤ, ਵਾਹਨ ਚਾਲਕਾਂ ਲਈ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੇ ਲਿਆ ਅਹਿਮ ਫ਼ੈਸਲਾ
ਦੱਸ ਦੇਈਏ ਕਿ ਮੋਹਾਲੀ ਦਾ ਇਹ ਸਭ ਤੋਂ ਪਹਿਲਾ ਮਾਲ ਹੈ, ਜਿਸ ਨੂੰ ਅਪ੍ਰੈਲ 2026 'ਚ ਆਏ ਭੂਚਾਲ ਤੋਂ ਬਾਅਦ ਢਾਂਚਾਗਤ ਸੁਰੱਖਿਆ ਸਬੰਧੀ ਚਿੰਤਾਵਾਂ ਦੇ ਮੱਦੇਨਜ਼ਰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਅਣਸੁਰੱਖਿਅਤ ਐਲਾਨੇ ਜਾਣ ਕਾਰਨ ਇਹ ਮਾਲ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
