ਜਲੰਧਰ ਦੇ ਇਸ ਬੈਂਕ ''ਚ ਲੱਗੀ ਅੱਗ, ਪਈਆਂ ਭਾਜੜਾਂ
Thursday, Aug 21, 2025 - 09:06 PM (IST)

ਜਲੰਧਰ (ਸੋਨੂ)- ਜਲੰਧਰ ਦੇ ਮਾਡਲ ਟਾਊਨ 'ਚ ਮਾਤਾ ਰਾਣੀ ਚੌਕ ਨੇੜੇ ਸਥਿਤ ਕੈਪੀਟਲ ਬੈਂਕ ਦੀ ਸ਼ਾਖਾ 'ਚ ਦੇਰ ਸ਼ਾਮ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਅੱਗ ਬੈਂਕ ਦੇ ਬੇਸਮੈਂਟ 'ਚ ਲੱਗੀ। ਅੱਗ ਦੇ ਵਧਣ ਕਾਰਨ ਸਥਾਨਕ ਲੋਕਾਂ ਨੇ ਇਸ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ ਹੈ।
ਫਾਇਰ ਵਿਭਾਗ ਦੇ ਕਰਮਚਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 2.10 ਵਜੇ ਕੈਪੀਟਲ ਬੈਂਕ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਦੇਖਿਆ ਕਿ ਬੈਂਕ ਦੇ ਬੇਸਮੈਂਟ 'ਚ ਅੱਗ ਲੱਗੀ ਹੋਈ ਸੀ। ਫਾਇਰ ਵਿਭਾਗ ਦੇ ਕਰਮਚਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਨਰੇਸ਼ ਕੁਮਾਰ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਵਾਹਨ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।