ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ''ਤੇ ਲੱਗੇ ਤੇਲ ਚੋਰੀ ਕਰਨ ਦੇ ਦੋਸ਼ (ਵੀਡੀਓ)

08/30/2018 9:59:52 AM

ਫਿਰੋਜ਼ਪੁਰ (ਬਿਊਰੋ) - ਫਿਰੋਜ਼ਪੁਰ 'ਚ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰ ਬ੍ਰਿਗੇਡ 'ਚ ਤਾਇਨਾਤ ਲੀਡਿੰਗ ਫਾਇਰ ਮੈਨ ਨੇ ਕਰਮਚਾਰੀਆਂ 'ਤੇ ਦਮਕਲ ਵਿਭਾਗ ਦੀਆਂ ਗੱਡੀਆਂ 'ਚ ਡੀਜ਼ਲ ਤੇ ਪੈਟਰੋਲ 'ਚ ਹੇਰਾ ਫੇਰੀ ਕਰਨ ਦੇ ਦੋਸ਼ ਲਗਾਏ ਹਨ, ਜਿਸ ਦੀ ਸ਼ਿਕਾਇਤ ਉਸ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਡਿਪਟੀ ਡਾਇਰੈਕਟਰ ਨੂੰ ਦਿੱਤੀ ਸੀ। ਦੋ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਸ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਹੋਈ।
ਉਧਰ ਸਟੇਸ਼ਨ ਅਫਸਰ ਨੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉੁਸ ਨੇ ਸਾਰਾ ਰਿਕਾਰਡ ਉੱਚ ਅਧਿਕਾਰੀਆਂ ਕੋਲ ਜਮ੍ਹਾ ਕਰਵਾ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਫਾਇਰ ਅਧਿਕਾਰੀਆਂ ਵਲੋਂ ਨਿਰਧਾਰਿਤ ਸਮੇਂ ਅੰਦਰ ਰਿਕਾਰਡ ਨਾ ਜਮਾਂ ਕਰਵਾਉਣ ਕਾਰਨ ਉਨ੍ਹਾਂ ਵੱਲੋਂ ਇਸ ਦੀ ਰਿਪੋਰਟ ਬਣਾ ਕੇ ਨਗਰ ਕੌਂਸਲ ਨੂੰ ਦੇ ਦਿੱਤੀ ਗਈ ਹੈ। ਸ਼ਿਕਾਇਤਕਰਤਾ ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਫਾਇਰ ਅਧਿਕਾਰੀਆਂ ਦੀ ਮਿਲੀ ਭੁਗਤ ਕਾਰਨ ਇਹ ਸਭ ਹੋ ਰਿਹਾ ਤੇ ਜੇਕਰ ਗੰਭੀਰਤਾ ਨਾਲ ਇਸ ਦੀ ਜਾਂਚ ਕੀਤੀ ਜਾਵੇਗੀ ਤਾਂ ਵੱਡੇ ਪੱਧਰ 'ਤੇ ਹੋ ਰਹੀ ਭ੍ਰਿਸ਼ਟਾਚਾਰੀ ਦੇ ਖੁਲਾਸੇ ਹੋ ਸਕਦੇ ਹਨ।