ਲੁਧਿਆਣਾ ’ਚ 4 ਮੰਜ਼ਿਲਾ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ
Thursday, Jun 09, 2022 - 11:25 PM (IST)
ਲੁਧਿਆਣਾ (ਤਰੁਣ)-ਸ਼ਿਵਾਜੀ ਨਗਰ, ਅਮਨ ਧਰਮ ਕੰਡੇ ਕੋਲ ਸਥਿਤ 4 ਮੰਜ਼ਿਲਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪੁੱਜੀਆਂ। ਫੈਕਟਰੀ ਮਾਲਕ ਪਾਰਥ ਸ਼ਰਮਾ ਅਤੇ ਨਵੀਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਐੱਸ. ਐੱਮ. ਨਿਟ ਫੈਬ ਅਤੇ ਪਾਰਥ ਇੰਟਰਪ੍ਰਾਈਜ਼ਿਜ਼ ਨਾਮੀ ਫੈਕਟਰੀ ਹੈ। ਦੇਰ ਸ਼ਾਮ ਇਲਾਕੇ ਦੇ ਇਕ ਟ੍ਰਾਂਸਫਾਰਮਰ ਵਿਚ ਧਮਾਕਾ ਹੋਇਆ, ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ।
ੲਿਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀਸ
ਅੱਗ ਗਰਾਊਂਡ ਫਲੋਰ ਤੋਂ ਸ਼ੁਰੂ ਹੋਈ ਅਤੇ ਕੁਝ ਹੀ ਮਿੰਟਾਂ ਵਿਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀਆਂ ਕਈ ਗੱਡੀਆ ਮੌਕੇ ’ਤੇ ਪੁੱਜੀਆਂ, ਜਿਨ੍ਹਾਂ ਨੇ ਦੇਰ ਰਾਤ ਅੱਗ ’ਤੇ ਕਾਬੂ ਪਾਇਆ। ਫੈਕਟਰੀ ਮਾਲਕ ਦੇ ਮੁਤਾਬਕ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ, ਧਾਗਾ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਿਆ, ਜਦਕਿ ਕੰਮ ਕਰਨ ਵਾਲੇ ਮੁਲਾਜ਼ਮ ਸਹੀ ਸਲਾਮਤ ਬਾਹਰ ਨਿਕਲ ਆਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਤੀਜਾਮੁਖੀ ਨਵੀਂ ਆਬਕਾਰੀ ਨੀਤੀ ਸ਼ਰਾਬ ਮਾਫ਼ੀਆ ਦੇ ਤਾਬੂਤ ’ਚ ਕਿੱਲ ਹੋਵੇਗੀ ਸਾਬਤ : ਆਬਕਾਰੀ ਕਮਿਸ਼ਨਰ