ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ

Monday, Aug 10, 2026 - 07:15 PM (IST)

ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ (ਜਗਦੇਵ)- ਫਤਿਹਗੜ੍ਹ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਅੱਜ ਮਨਾਏ ਜਾ ਰਹੇ ਸਵਰਗਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਨ ਮੌਕੇ ਚਲ ਰਹੇ ਧਾਰਮਿਕ ਸਮਾਗਮਾਂ ਲੰਗਰ ਹਾਲ 'ਚ ਸਿਲੰਡਰ ਨੂੰ ਅੱਗ ਲੱਗ ਗਈ। ਸਿਲੰਡਰ ਫਟਨ ਕਾਰਨ ਅੱਗ ਲੱਗਣ 'ਤੇ ਸਾਰੇ ਲੰਗਰ ਹਾਲ ਵਿੱਚ ਧੂੰਆਂ ਹੀ ਧੂੰਆਂ ਫੈਲ ਗਿਆ।  ਅੱਗ ਲੱਗਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਕਰਕੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ। 

PunjabKesari

ਇਹ ਵੀ ਪੜ੍ਹੋ:  ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਸਮਾਗਮ ਦੇ ਮੱਦੇਨਜ਼ਰ ਇਥੇ ਪਹਿਲਾਂ ਤੋਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਇੰਤਜ਼ਾਮ ਕੀਤਾ ਗਿਆ ਸੀ। ਇਸੇ ਅਗਾਊਂ ਤਿਆਰੀ ਕਾਰਨ ਅੱਗ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ।  

PunjabKesari

ਇਹ ਵੀ ਪੜ੍ਹੋ: ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼

ਡਰਾਈਵਰ ਚਰਨਜੀਤ ਸਿੰਘ ਮੁਤਾਬਕ ਅੱਗ ਲੰਗਰ ਹਾਲ 'ਚ ਭੱਠੀਆਂ ਅਤੇ ਸਿਲੰਡਰਾਂ ਦੀ ਪਾਈਪ ਤੋਂ ਲੱਗੀ ਸੀ, ਜਿਸ ਦੌਰਾਨ ਇਕ ਸਿਲੰਡਰ 'ਚ ਜ਼ੋਰਦਾਰ ਧਮਾਕਾ ਵੀ ਹੋਇਆ। ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਅਮਲੇ ਨੇ ਬਿਨਾਂ ਸਮਾਂ ਗੁਆਏ ਇਕ ਗੱਡੀ ਦੀ ਮਦਦ ਨਾਲ ਤੁਰੰਤ ਮੁਸਤੈਦੀ ਵਿਖਾਉਂਦੇ ਹੋਏ ਅੱਗ 'ਤੇ ਪੂਰੀ ਤਰ੍ਹਾ ਕਾਬੂ ਪਾ ਲਿਆ। ਫਾਇਰ ਬ੍ਰਿਗੇਡ ਟੀਮ ਦੀ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਗੁਰੂ ਘਰ ਆਈਆਂ ਸੰਗਤਾਂ ਨੇ ਸੁੱਖ ਦਾ ਸਾਹ ਲਿਆ। 

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News