ਅੰਮ੍ਰਿਤਸਰ ''ਚ ਦੇਰ ਰਾਤ ਫੈਕਟਰੀ ਤੇ ਗੁਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

Thursday, Nov 14, 2024 - 03:21 AM (IST)

ਅੰਮ੍ਰਿਤਸਰ ''ਚ ਦੇਰ ਰਾਤ ਫੈਕਟਰੀ ਤੇ ਗੁਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਗੋਲਡਨ ਐਵਨਿਊ ਦੇ ਵਿੱਚ ਦੇਰ ਰਾਤ ਰਹਾਇਸ਼ੀ ਇਲਾਕੇ ਦੇ ਵਿੱਚ ਇੱਕ ਫੈਕਟਰੀ ਤੇ ਉਸਦੇ ਗੁਦਾਮ ਦੇ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ 10 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਤਿੰਨ ਘੰਟਿਆਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਫੈਕਟਰੀ ਅਤੇ ਗੋਦਾਮ ਅਤੇ ਉਸ ਦੇ ਨਾਲ ਇੱਕ ਮੈਡੀਸਨ ਦੀ ਦੁਕਾਨ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। 

ਇਸ ਦੌਰਾਨ ਮੁਹੱਲਾ ਵਾਸੀਆਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਫੈਕਟਰੀ ਬਣਨ ਨਾਲ ਪੂਰੇ ਇਲਾਕੇ ਨੂੰ ਖਤਰਾ ਹੈ ਅਤੇ ਪੂਰਾ ਮੁਹੱਲਾ ਮੰਗ ਕਰਦਾ ਹੈ ਕਿ ਇਹ ਫੈਕਟਰੀ ਇਲਾਕੇ ਚੋਂ ਬਾਹਰ ਹੋਣੀ ਚਾਹੀਦੀ ਹੈ। ਦੂਜੇ ਪਾਸੇ ਮੈਡੀਸਨ ਦੀ ਦੁਕਾਨ 'ਤੇ ਕੰਮ ਕਰਨ ਵਾਲੀ ਲੜਕੀ ਨੇ ਦੱਸਿਆ ਕਿ ਫੈਕਟਰੀ ਦੇ ਵਿੱਚ ਅੱਗ ਲੱਗਣ ਨਾਲ ਉਨ੍ਹਾਂ ਦੀ ਦੁਕਾਨ ਵੀ ਇਸ ਅੱਗ ਦੀ ਚਪੇਟ ਵਿੱਚ ਆ ਗਈ, ਜਿਸ ਕਾਰਨ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ।

ਫਾਇਰ ਬ੍ਰਿਗੇਡ ਅਫਸਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਫੋਨ ਆਇਆ ਸੀ ਕਿ ਗੋਲਡਨ ਐਵਨਿਊ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗੀ ਹੈ। ਉਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ ਹੈ।


author

Inder Prajapati

Content Editor

Related News