Breaking News: ਲੁਧਿਆਣਾ ''ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Friday, Dec 15, 2023 - 01:23 AM (IST)

ਲੁਧਿਆਣਾ (ਰਾਜ)- ਫੋਕਲ ਪੁਆਇੰਟ ਦੇ ਫੇਜ਼-8 ’ਚ ਸਥਿਤ ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚੋਂ ਹੋਈ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ

ਜਦੋਂ ਅੱਗ ਲੱਗੀ ਤਾਂ ਫੈਕਟਰੀ ’ਚ ਕੰਮ ਕਰਦੇ ਸਾਰੇ ਮਜ਼ਦੂਰ ਬਾਹਰ ਭੱਜ ਗਏ। ਫੈਕਟਰੀ ਮਾਲਕ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਕ-ਇਕ ਕਰ ਕੇ ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਥਾਣਾ ਫੋਕਲ ਪੁਆਇੰਟ ਦੇ ਐੱਸ. ਐੱਚ. ਓ. ਪੁਲਸ ਪਾਰਟੀ ਨੂੰ ਲੈ ਕੇ ਮੌਕੇ ’ਤੇ ਪਹੁੰਚੇ। ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।

PunjabKesari

ਜਾਣਕਾਰੀ ਮੁਤਾਬਕ ਫੈਕਟਰੀ ਦਾ ਨਾਂ ਅਨਮੋਲ ਪਲਾਸਟਿਕ ਹੈ। ਇਸ ’ਚ ਕੁਰਸੀਆਂ ਬਣਾਈਆਂ ਜਾਂਦੀਆਂ ਹਨ ਅਤੇ ਪਲਾਸਟਿਕ ਨੂੰ ਰੀ-ਸਾਈਕਲ ਕੀਤਾ ਜਾਂਦਾ ਹੈ। ਰਾਤ ਸਮੇਂ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਇਹ ਅਜੇ ਸਪੱਸ਼ਟ ਨਹੀਂ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਅੱਗ ਲੱਗਣ ਕਾਰਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਮਾਨਸਾ 'ਚ ਹੋਇਆ ਐਨਕਾਊਂਟਰ, ਪੁਲਸ ਦੀ ਗ੍ਰਿਫ਼ਤ 'ਚ ਕੈਦ ਮੁਲਜ਼ਮ ਨੇ ਮੁਲਾਜ਼ਮਾਂ 'ਤੇ ਕੀਤੀ ਫ਼ਾਇਰਿੰਗ

50-60 ਲੱਖ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ

ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮ ਦਸਜੀਤ ਸਿੰਘ ਨੇ ਦੱਸਿਆ ਕਿ, "ਅੱਗ ਲੱਗਣ ਨਾਲ ਤਕਰੀਬਨ 50-60 ਲੱਖ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News