ਚੰਡੀਗੜ੍ਹ PGI ''ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ, ਵੀਡੀਓ ''ਚ ਦੇਖੋ ਮੌਕੇ ਦੇ ਹਾਲਾਤ

Tuesday, Oct 10, 2023 - 10:37 AM (IST)

ਚੰਡੀਗੜ੍ਹ PGI ''ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ, ਵੀਡੀਓ ''ਚ ਦੇਖੋ ਮੌਕੇ ਦੇ ਹਾਲਾਤ

ਚੰਡੀਗੜ੍ਹ : ਇੱਥੇ ਪੀ. ਜੀ. ਆਈ. ਦੇ ਨਹਿਰੂ ਹਸਪਤਾਲ 'ਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਪੀ. ਜੀ. ਆਈ. ਫਾਇਰ ਵਿਭਾਗ ਨੂੰ ਦਿੱਤੀ ਗਈ। ਮਰੀਜ਼ਾਂ ਨੂੰ ਤੁਰੰਤ ਦੂਜੀ ਜਗ੍ਹਾ ਸ਼ਿਫਟ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਆਨਲਾਈਨ ਲਾਟਰੀ ਪਾਉਣ ਵਾਲਿਆਂ ਲਈ ਵੱਡੀ ਖ਼ਬਰ, ਪੱਕੇ ਤੌਰ 'ਤੇ ਹੋਣ ਜਾ ਰਿਹਾ ਇਹ ਕੰਮ

ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਚੰਡੀਗੜ੍ਹ ਦੇ ਨਾਗਰਿਕ ਸੁਰੱਖਿਆ ਵਿਭਾਗ ਦੇ ਸੰਜੀਵ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ।

ਇਹ ਵੀ ਪੜ੍ਹੋ : CBSE 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ 'ਚ ਕੀਤਾ ਗਿਆ ਇਹ ਬਦਲਾਅ

ਅਸੀਂ ਤੁਰੰਤ ਮੌਕੇ 'ਤੇ ਪੁੱਜੇ ਅਤੇ ਹਾਲਾਤ ਨੂੰ ਕੰਟਰੋਲ ਕੀਤਾ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ। ਪੀ. ਜੀ. ਆਈ. ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਤੋਂ ਬਾਅਦ ਮਰੀਜ਼ਾਂ ਨੂੰ ਕਰੇਨ ਜ਼ਰੀਏ ਕੱਢਿਆ ਗਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News