ਸ਼ਾਰਟ ਸਰਕਟ ਨਾਲ ਕੱਪੜੇ ਦੀ ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

Thursday, Jun 29, 2023 - 11:11 PM (IST)

ਲੁਧਿਆਣਾ (ਅਨਿਲ)-ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਸੀੜਾ ’ਚ ਇਕ ਕੱਪੜੇ ਦੀ ਫੈਕਟਰੀ ’ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ ’ਤੇ ਪੁੱਜੇ ਥਾਣਾ ਮੁਖੀ ਦਵਿੰਦਰ ਸਿੰਘ ਅਤੇ ਥਾਣੇਦਾਰ ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੀੜਾ ’ਚ ਕੱਪੜੇ ਦੀ ਫੈਕਟਰੀ ’ਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ’ਤੇ ਪੁੱਜੀ, ਉਦੋਂ ਤੱਕ ਫੈਕਟਰੀ ਦੀਆਂ ਦੋ ਮੰਜ਼ਿਲਾਂ ’ਚ ਅੱਗ ਤੇਜ਼ੀ ਨਾਲ ਫੈਲ ਚੁੱਕੀ ਸੀ, ਜਿਸ ’ਤੇ ਕਾਬੂ ਪਾਉਣ ਲਈ ਮੌਕੇ ’ਤੇ ਫਾਇਰ ਬ੍ਰਿਗੇਡ ਵਿਭਾਗ ਦੀਆਂ 8 ਗੱਡੀਆਂ ਬੁਲਾਈਆਂ ਗਈਆਂ, ਜਿਨ੍ਹਾਂ ਨੇ ਤਕਰੀਬਨ 5 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਕੈਨੇਡਾ ਦੀ ਪੁਲਸ ’ਚ ਭਰਤੀ ਹੋ ਕੇ ਪੰਜਾਬੀ ਨੌਜਵਾਨ ਨੇ ਚਮਕਾਇਆ ਨਾਂ

PunjabKesari

ਜਾਂਚ ਅਧਿਕਾਰੀ ਹੁਸਨ ਲਾਲ ਨੇ ਦੱਸਿਆ ਕਿ ਇਸ ਫੈਕਟਰੀ ’ਚ ਲੇਡੀਜ਼ ਕੱਪੜਾ ਬਣਾਇਆ ਜਾਂਦਾ ਹੈ ਅਤੇ ਅਚਾਨਕ ਪਹਿਲੀ ਮੰਜ਼ਿਲ ’ਤੇ ਅੱਗ ਲੱਗਣ ਕਾਰਨ ਧੂੰਆਂ ਉੱਠਣ ਲੱਗਾ। ਉਸ ਸਮੇਂ ਫੈਕਟਰੀ ’ਚ ਤਕਰੀਬਨ 400 ਲੇਬਰ ਮੁਲਾਜ਼ਮ ਕੰਮ ਕਰ ਰਹੇ ਸਨ ਅਤੇ ਦੇਖਦੇ ਹੀ ਦੇਖਦੇ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਦੂਜੀ ਮੰਜ਼ਿਲ ਤੱਕ ਪੁੱਜ ਗਈ। ਅੱਗ ਲੱਗਣ ਕਾਰਨ ਫੈਕਟਰੀ ’ਚ ਪਈਆਂ ਮਸ਼ੀਨਾਂ ਅਤੇ ਕੱਪੜਾ ਸੜ ਕੇ ਸਵਾਹ ਹੋ ਗਿਆ। ਹਾਦਸੇ ’ਚ ਕਿਸੇ ਦਾ ਜਾਨੀ ਨੁਕਸਾਨ ਹੋਣੋਂ ਬਚ ਗਿਆ। ਹੁਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਾਲ ਦੀ ਘੜੀ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਅੰਦੇਸ਼ਾ ਲਗਾਇਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਹਾਲ ਦੀ ਘੜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ


Manoj

Content Editor

Related News