ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਹੋਈ ਸੜ ਕੇ ਸੁਆਹ, 40 ਲੱਖ ਦਾ ਹੋਇਆ ਨੁਕਸਾਨ
Saturday, Aug 07, 2021 - 03:45 PM (IST)
ਵਲਟੋਹਾ (ਗੁਰਮੀਤ) : ਸਰਹੱਦੀ ਕਸਬਾ ਵਲਟੋਹਾ ਸਥਿਤ ਪੁਲਸ ਥਾਣੇ ਤੋਂ ਥੋੜ੍ਹੀ ਦੂਰ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾਂ ਮਿਲਦਿਆਂ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਦੀਪ ਕਰਿਆਨਾ ਸਟੋਰ ਦੇ ਮਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਮੁੰਡਾ ਦੁਕਾਨ ਬੰਦ ਕਰਕੇ ਘਰ ਆ ਗਿਆ। ਜਦ ਕਿ ਅੱਜ ਸਵੇਰੇ ਤੜ੍ਹਕਸਾਰ ਉਸ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ : ਨਵੇਂ ਝੂਠੇ ਐਲਾਨ ਛੱਡ, ਪਹਿਲਾਂ ਤੋਂ ਕੀਤੇ ਵਾਅਦਿਆਂ ਦੀ ਗੱਠੜੀ ਵੱਲ ਧਿਆਨ ਦੇਣ ਸਿੱਧੂ : ਸ਼ਰਮਾ
ਜਦੋਂ ਦੁਕਾਨ ’ਤੇ ਆ ਕੇ ਵੇਖਿਆ ਤਾਂ ਦੁਕਾਨ ਵਿਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਜਿਸ ਦੀ ਜਾਣਕਾਰੀ ਉਨ੍ਹਾਂ ਤੁਰੰਤ ਪੁਲਸ ਥਾਣਾ ਵਲਟੋਹਾ ਨੂੰ ਦਿੱਤੀ ਅਤੇ ਪੁਲਸ ਨੇ ਉਸੇ ਸਮੇਂ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡਜ਼ ਟੀਮਾਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅਗਜ਼ਨੀ ਦੀ ਘਟਨਾ ਨਾਲ ਉਨ੍ਹਾਂ ਦਾ ਕਰੀਬ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਸਿਰਸਾ ਨੇ ਸਰਨਾ ਨੂੰ ਸੰਗਤਾਂ ਲਈ ਬਣਾਏ 125 ਬੈੱਡਾਂ ਦੇ ਹਸਪਤਾਲ ਵਿਰੁੱਧ ਕੇਸ ਵਾਪਸ ਲੈਣ ਦੀ ਕੀਤੀ ਅਪੀਲ