ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

10/02/2023 2:23:37 PM

ਚੰਡੀਗੜ੍ਹ (ਕੁਲਦੀਪ)- ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਜਦੋਂ ਇਥੇ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਦੇ ਰਾਮ ਦਰਬਾਰ ਵਿਚ ਪਲਾਟ ਨੰਬਰ-786 ਵਿਚ ਅਚਾਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਪਾ ਕੇ ਫਾਇਰ ਬ੍ਰਿਗੇਡ ਦੀਆਂ ਕਰੀਬ 10 ਗੱਡੀਆਂ ਮੌਕੇ ਉਤੇ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਜਿਹੜੀ ਫੈਕਟਰੀ ਵਿਚ ਅੱਗ ਲੱਗੀ ਹੈ ਉਹ ਫੈਕਟਰੀ ਸੁਭਾਸ਼ ਮਿੱਤਲ ਦੀ ਹੈ,ਜੋਕਿ ਕੱਨ੍ਹਈਆ ਮਿੱਤਲ ਦੇ ਭਰਾ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ  ਦਾ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News