ਦੀਵਾਲੀ ਦੀ ਰਾਤ ਲੁਧਿਆਣਾ ''ਚ ਵਾਪਰੀ ਵੱਡੀ ਘਟਨਾ, ਕਬਾੜ ਨੂੰ ਲੱਗੀ ਭਿਆਨਕ ਅੱਗ
Thursday, Oct 31, 2024 - 10:30 PM (IST)
ਲੁਧਿਆਣਾ - ਦੀਵਾਲੀ ਦੀ ਰਾਤ ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ 'ਤੇ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਟਾਕਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿਥੇ ਸਬਜ਼ੀ ਮੰਡੀ ਵਿੱਚ ਪਏ ਕਬਾੜ ਨੂੰ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।