ਅੰਮ੍ਰਿਤਸਰ ਵਿਖੇ ਪੰਜਾਬ ਨੈਸ਼ਨਲ ਬੈਂਕ ''ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

Monday, Mar 06, 2023 - 12:42 PM (IST)

ਅੰਮ੍ਰਿਤਸਰ ਵਿਖੇ ਪੰਜਾਬ ਨੈਸ਼ਨਲ ਬੈਂਕ ''ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਅੰਮ੍ਰਿਤਸਰ (ਰਮਨ): ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੈਂਕ 'ਚ ਅਚਾਨਕ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਅਤੇ ਕੁਝ ਘੰਟਿਆਂ 'ਚ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਬੈਂਕ ਪੁੱਜੇ ਤਾਂ ਉਨ੍ਹਾਂ ਨੇ ਧੂੰਆਂ ਨਿਕਲਦਾ ਦੇਖਿਆ। ਇਸ ਤੋਂ ਬਾਅਦ ਉਸ ਨੇ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਕਾਬਪੋਸ਼ ਲੁਟੇਰਿਆਂ ਨੇ ਡੇਅਰੀ ਨੂੰ ਬਣਾਇਆ ਨਿਸ਼ਾਨਾ, ਘਟਨਾ cctv 'ਚ ਹੋਈ ਕੈਦ

ਮੌਕੇ 'ਤੇ ਪਹੁੰਚੀ ਫ਼ਾਇਰ ਬ੍ਰਿਗੇਡ ਨੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਪੰਜਾਬ ਨੈਸ਼ਨਲ ਬੈਂਕ ਦੀਆਂ ਦੋ ਬ੍ਰਾਂਚਾਂ 'ਚ ਲੁੱਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਅਤੇ ਹੁਣ ਰਣਜੀਤ ਐਵੀਨਿਊ ਬ੍ਰਾਂਚ 'ਚ ਅੱਗ ਲੱਗ ਗਈ ਹੈ। ਇਸ ਹਾਦਸੇ ਦੌਰਾਨ ਬੈਂਕ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। 

ਇਹ ਵੀ ਪੜ੍ਹੋ- ਸ੍ਰੀ ਚੋਲਾ ਸਾਹਿਬ ਦੇ ਮੇਲੇ ਦੌਰਾਨ ਚਲਦੇ ਭੰਗੂੜੇ 'ਤੋਂ ਡਿੱਗਾ ਨੌਜਵਾਨ, ਹੋਇਆ ਜ਼ਖ਼ਮੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News