ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

06/15/2024 6:37:40 PM

ਪਠਾਨਕੋਟ (ਧਰਮਿੰਦਰ)- ਲਗਾਤਾਰ ਪੈ ਰਹੀ ਗਰਮੀ ਦੀ ਵਜ੍ਹਾ ਨਾਲ ਅਗ ਲਗਨ ਦੀਆਂ ਘਟਨਾਵਾਂ ਚ ਵਾਧਾ ਹੁੰਦਾ ਦਿਸ ਰਿਹਾ ਹੈ ਜਿਸ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਕ ਦਿਨ ਪਹਿਲਾਂ ਸ਼ਹਿਰ ਦੇ ਸ਼ਿਮਲਾ ਪਹਾੜੀ ਇਲਾਕੇ ਵਿਖੇ ਕਾਰ ਨੂੰ ਅੱਗ ਲੱਗਣ ਦੀ ਵਜ੍ਹਾ ਨਾਲ ਕਾਰ ਪੁਰੀ ਤਰਾਂ ਸੜ ਕੇ ਸੁਆਹ ਹੋ ਗਈ ਅਤੇ ਅੱਜ ਗਰਮੀ ਦੀ ਵਜ੍ਹਾ ਨਾਲ ਝਾੜੀਆਂ 'ਚ ਲੱਗੀ ਅੱਗ ਨੇ ਇਕ ਪਰਿਵਾਰ ਦੇ ਸਾਰੇ ਸੁਫ਼ਨੇ ਤਬਾਹ ਕਰ ਕੇ ਰੱਖ ਦਿੱਤੇ। ਜਾਣਕਾਰੀ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਚੱਕ ਧਾਰੀਵਾਲ ਵਿਖੇ ਗੁਜਰਾਂ ਦੇ ਕੁਲ ਨੂੰ ਲੱਗੀ ਅੱਗ ਲੱਗ ਗਈ, ਗੁਜਰਾਂ ਨੇ ਘਰ 'ਚ ਧੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸੀ। ਵਿਆਹ ਲਈ ਖਰੀਦਿਆ ਸਾਮਾਨ ਵੀ ਇਸ ਅੱਗ ਦੀ ਲਪੇਟ 'ਚ ਆ ਗਿਆ ਅਤੇ ਇਸ ਅੱਗ ਦੀ ਵਜ੍ਹਾ ਨਾਲ ਧੀ ਦੇ ਸੁਫ਼ਨੇ ਵੀ ਇਸ ਅੱਗ 'ਚ ਸੜ ਕੇ ਸੁਆਹ ਹੋ ਗਏ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰ ਬੈਠੇ ਹੋਏ ਸੀ ਜਦ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਜਦ  ਕੁਲ ਨੂੰ ਅੱਗ ਲੱਗੀ ਤਾਂ ਸਭ ਤੋਂ ਪਹਿਲਾਂ ਪਸ਼ੂਆਂ ਨੂੰ ਸਹੀ ਸਲਾਮਤ ਬਾਹਰ ਕੱਢਿਆ ਅਤੇ ਉਸ ਦੇ ਬਾਅਦ ਪਰਿਵਾਰਕ ਮੈਂਬਰ ਬਾਹਰ ਨਿਕਲੇ ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਉਹਨਾਂ ਦਾ ਆਸ਼ਿਆਣਾ ਸੜ ਕੇ ਸੁਆਹ ਹੋ ਗਿਆ। ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੀ ਧੀ ਦਾ ਕੁਝ ਦਿਨਾਂ ਬਾਅਦ ਵਿਆਹ ਹੈ ਜਿਸ ਦੇ ਦਹੇਜ ਲਈ ਉਹਨਾਂ ਵਲੋਂ ਸਾਰਾ ਸਮਾਨ ਬਣਾ  ਰੱਖਿਆ ਹੋਇਆ ਸੀ, ਜਿਸ ਵਿਚ ਸੋਨੇ ਦੇ ਗਹਿਣੇ ਵੀ ਸ਼ਾਮਲ ਸਨ ਜੋ ਕਿ ਇਸ ਅੱਗ ਦੀ ਭੇਟ ਚੜ੍ਹ ਕੇ ਸੁਆਹ ਹੋ ਗਏ। ਇਸ ਮੌਕੇ ਉਹਨਾਂ ਸੂਬਾ ਸਰਕਾਰ ਅੱਗੇ ਮੰਗ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਮੁੜ ਪੈਰਾਂ 'ਤੇ ਖੜ੍ਹੇ ਹੋ ਸਕਣ। 

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News