ਅੰਮ੍ਰਿਤਸਰ ''ਚ ਦਵਾਈਆਂ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ, ਵੇਖੋ ਮੌਕੇ ਦੀਆਂ ਤਸਵੀਰਾਂ (ਵੀਡੀਓ)

Friday, Oct 06, 2023 - 05:00 AM (IST)

ਅੰਮ੍ਰਿਤਸਰ/ਮਜੀਠਾ (ਰਮਨ/ਪ੍ਰਿਥੀਪਾਲ)- ਮਜੀਠਾ ਰੋਡ ਨਾਗ ਕਲਾਂ ਸਥਿਤ ਇਕ ਦਵਾਈਆਂ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਨਾਲ 3 ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਅਜੇ ਵੀ ਫੈਕਟਰੀ ਅੰਦਰ ਕਈ ਕਰਮਚਾਰੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫੈਕਟਰੀ ਅੰਦਰ ਕੰਮ ਕਰਦੇ ਕਰਮਚਾਰੀ ਜਦੋਂ ਘਰ ਨਾ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਫੈਕਟਰੀ ਪੁੱਜ ਗਏ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਬੇਖੌਫ਼ ਲੁਟੇਰਿਆਂ ਨੇ ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਗਲ਼ 'ਤੇ ਚਾਕੂ ਨਾਲ ਕੀਤੇ ਕਈ ਵਾਰ

ਦੂਜੇ ਪਾਸੇ ਫੈਕਟਰੀ ਅੰਦਰ ਪਏ ਕੈਮੀਕਲ ਦੇ ਡਰੰਮ ਫਟ ਗਏ। ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਦੀਆਂ ਗੱਡੀਆਂ ਉਥੇ ਪਹੁੰਚ ਗਈਆਂ ਪਰ ਅੱਗ ਇੰਨੀ ਭਿਆਨਕ ਸੀ ਕਿ ਖੰਨਾ ਪੇਪਰ ਮਿੱਲ ਅਤੇ ਏਅਰਪੋਰਟ ਦੀਆਂ ਗੱਡੀਆਂ ਨੂੰ ਵੀ ਬੁਲਾਉਣਾ ਪਿਆ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ।

PunjabKesari

ਉਕਤ ਕੁਆਲਿਟੀ ਫਾਰਮਾ ਫੈਕਟਰੀ ਵਿਚ ਅੱਗ ਵਧਣ ਕਾਰਨ ਐੱਸ. ਡੀ. ਐੱਮ. ਹਰਨੂਰ ਕੌਰ ਨੇ ਮੌਕੇ ’ਤੇ ਪਹੁੰਚ ਕੇ ਮਜੀਠਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਜੇ. ਸੀ. ਬੀ. ਮਸ਼ੀਨਾਂ ਮੰਗਵਾਈਆਂ ਤਾਂ ਜੋ ਅੱਗ ਨੇੜੇ-ਤੇੜੇ ਕਿਤੇ ਵੀ ਨਾ ਫੈਲੇ। ਫਾਇਰ ਅਫ਼ਸਰ ਦਿਲਬਾਗ ਸਿੰਘ, ਅਨਿਲ ਲੂਥਰਾ, ਜਗਮੋਹਨ ਸਿੰਘ, ਜੋਗਿੰਦਰ ਸਿੰਘ ਮੌਕੇ ’ਤੇ ਹਾਜ਼ਰ ਸਨ। ਫਾਇਰ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News