ਅੰਮ੍ਰਿਤਸਰ ਦੇ ਜਹਾਜ਼ਗੜ੍ਹ ਇਲਾਕੇ 'ਚ ਮਚੇ ਅੱਗ ਦੇ ਭਾਂਬੜ, ਫਾਇਰ ਬ੍ਰਿਗੇਡ ਨੇ ਸਾਂਭਿਆ ਮੋਰਚਾ
Tuesday, Nov 10, 2026 - 10:43 AM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ 'ਚ ਕਬਾੜ ਦੀ ਮਾਰਕਿਟ 'ਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਦੇਖਦੇ ਹੀ ਦੇਖਦੇ ਮਾਰਕਿਟ 'ਚ ਪਏ ਪੁਰਾਣੇ ਟਾਇਰਾਂ, ਗੱਡੀਆਂ ਅਤੇ ਹੋਰ ਕਬਾੜ ਦੇ ਸਮਾਨ ਨੂੰ ਆਪਣੀ ਲਪੇਟ 'ਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ 'ਚ ਬੱਸ ਸਟੈਂਡ ਦੇ ਪਿੱਛੇ ਅਤੇ ਪੈਟਰੋਲ ਪੰਪ ਦੇ ਪਿਛਲੇ ਪਾਸੇ ਸਥਿਤ ਕਬਾੜ ਮਾਰਕਿਟ 'ਚ ਵਾਪਰੀ।
ਇਹ ਵੀ ਪੜ੍ਹੋ : ਦੀਵਾਲੀ 'ਤੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਾਤਿਆਂ 'ਚ ਆਵੇਗਾ ਬੋਨਸ, PGI ਡਾਇਰੈਕਟਰ ਨੇ...
ਇਸ ਮਾਰਕੀਟ 'ਚ ਵੱਡੀ ਮਾਤਰਾ 'ਚ ਪੁਰਾਣੇ ਟਾਇਰ, ਗੱਡੀਆਂ, ਇੰਜਣ, ਜਨਰੇਟਰ ਅਤੇ ਲੱਕੜ ਦਾ ਪੁਰਾਣਾ ਸਮਾਨ ਇਕੱਠਾ ਕੀਤਾ ਜਾਂਦਾ ਹੈ। ਇਨ੍ਹਾਂ ਜਲਣਸ਼ੀਲ ਚੀਜ਼ਾਂ ਕਾਰਨ ਅੱਗ ਨੇ ਤੇਜ਼ੀ ਨਾਲ ਵਿਕਰਾਲ ਰੂਪ ਧਾਰਨ ਕਰ ਲਿਆ। ਮੌਕੇ 'ਤੇ ਪਹੁੰਚੇ ਥਾਣਾ ਬੀ-ਡਵੀਜ਼ਨ ਦੇ ਸਬ-ਇੰਸਪੈਕਟਰ ਤਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਲਗਭਗ ਦੋ ਘੰਟੇ ਪਹਿਲਾਂ ਮਿਲੀ ਸੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਘੱਟੋ-ਘੱਟ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ : MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ ਕਾਂਗਰਸ
ਇਨ੍ਹਾਂ ਵਿੱਚੋਂ 4 ਤੋਂ 6 ਗੱਡੀਆਂ ਵੱਲੋਂ ਅੱਗ ਬੁਝਾਉਣ ਦਾ ਕੰਮ ਕੀਤਾ ਗਿਆ, ਜਦੋਂ ਕਿ ਦੋ ਗੱਡੀਆਂ ਨੂੰ ਸਟੈਂਡਬਾਏ 'ਤੇ ਰੱਖਿਆ ਗਿਆ ਸੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਅਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੱਗ 'ਤੇ ਕਾਬੂ ਪਾ ਲਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ ਅਤੇ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
