ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ
Friday, Oct 18, 2024 - 10:17 AM (IST)
ਡੇਰਾਬੱਸੀ (ਅਨਿਲ) : ਮੁਬਾਰਕਪੁਰ ਕੈਂਪ ਰੋਡ 'ਤੇ ਸਥਿਤ ਇਕ ਬੰਦ ਬੇਕਰੀ ਦੀ ਦੁਕਾਨ ਨੂੰ ਰਾਤ ਸਮੇਂ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਗੁਰਮੀਤ ਸੈਣੀ ਨੇ ਦੱਸਿਆ ਕਿ ਉਨ੍ਹਾਂ ਦੀ ਕੈਂਪ ਮੁਬਾਰਕਪੁਰ ਰੋਡ 'ਤੇ ਸੈਣੀ ਬੇਕਰੀ ਨਾਮ ਦੀ ਦੁਕਾਨ ਹੈ ਅਤੇ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ।
ਦੁਕਾਨ ਮਾਲਕ ਨੇ ਦੱਸਿਆ ਕਿ ਉਸ ਦੀ ਦੁਕਾਨ ਦਾ ਕਾਊਂਟਰ, ਬੇਕਰੀ ਦਾ ਸਾਮਾਨ, ਫਰਿੱਜ ਤੇ ਹੋਰ ਸਾਮਾਨ ਸੜ ਗਿਆ। ਉਸ ਦਾ ਕਰੀਬ 5-6 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।