ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
Saturday, Jun 20, 2026 - 04:10 PM (IST)
ਲੁਧਿਆਣਾ (ਅਨਿਲ): ਅੱਜ ਸਵੇਰੇ ਕੈਨਰਾ ਬੈਂਕ ਦੀ ਹੈਬੋਵਾਲ ਬ੍ਰਾਂਚ ਵਿਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਅੱਗ ਦੀਆਂ ਲਪਟਾਂ ਨੇ ਬੈਂਕ ਦਾ ਸਰਵਰ ਰੂਮ ਅਤੇ ਰਿਕਾਰਡ ਰੂਮ ਵੀ ਤਬਾਹ ਕਰ ਦਿੱਤਾ। ਅੱਗ ਲੱਗਣ ਕਾਰਨ ਬੈਂਕ ਦਾ ਕਾਫ਼ੀ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਵੱਲੋਂ ਕਾਫ਼ੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਫ਼ਿਲਹਾਲ ਪੁਲਸ ਅਤੇ ਫ਼ਾਇਰ ਬ੍ਰਿਗੇਡ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ, ਅੱਜ ਸਵੇਰੇ ਬੈਂਕ ਵਿਚੋਂ ਅਚਾਨਕ ਧੂਆਂ ਨਿਕਲਣ ਲੱਗ ਪਿਆ। ਉੱਥੋਂ ਲੰਘ ਰਹੇ ਇਕ ਵਿਅਕਤੀ ਨੇ ਜਦੋਂ ਇਹ ਵੇਖਿਆ ਤਾਂ ਉਸ ਨੇ ਰੌਲ਼ਾ ਪਾ ਦਿੱਤਾ। ਅੱਗ ਲੱਗਣ ਬਾਰੇ ਪਤਾ ਲੱਗਦਿਆਂ ਹੀ ਲੋਕਾਂ ਨੂੰ ਭਾਜੜਾਂ ਪੈ ਗਈਆਂ। ਲੋਕਾਂ ਨੇ ਆਪ-ਮੁਹਾਰੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਵੱਧਦੀ ਵੇਖ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ 3-4 ਗੱਡੀਆਂ ਮੌਕੇ 'ਤੇ ਪਹੁੰਚੀਆਂ 'ਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਪੌਣੇ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। ਪਰ ਉਦੋਂ ਤਕ ਬੈਂਕ ਦਾ ਸਰਵਰ ਰੂਮ ਤੇ ਰਿਕਾਰਡ ਰੂਮ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ ਤੇ ਬੈਂਕ ਦਾ ਕਾਫ਼ੀ ਰਿਕਾਰਡ ਸੜ ਕੇ ਸੁਆਹ ਹੋ ਚੁੱਕਿਆ ਸੀ। ਅੱਗ ਲੱਗਣ ਨਾਲ ਕੁੱਲ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਫ਼ਾਇਰ ਬ੍ਰਿਗੇਡ ਮੁਲਾਜ਼ਮਾਂ ਮੁਤਾਬਕ ਮੁੱਢਲੀ ਜਾਂਚ ਵਿਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਪ ਰਹੀ ਹੈ। ਪੁਲਸ ਤੇ ਫ਼ਾਇਰ ਬ੍ਰਿਗੇਡ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ ਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ।
Related News
ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ
