ਲੁਧਿਆਣਾ : ਫੈਕਟਰੀ 'ਚ ਮਜ਼ਦੂਰ ਲਿਆਉਣ ਵਾਲੀ ਬੱਸ ਨੂੰ ਲੱਗੀ ਭਿਆਨਕ ਅੱਗ

02/23/2022 11:28:47 AM

ਲੁਧਿਆਣਾ : ਇੱਥੇ ਇੰਡਸਟਰੀਅਲ ਏਰੀਆ ਪ੍ਰਤਾਪ ਚੌਂਕ ਵਿਖੇ ਸਥਿਤ ਇਕ ਫੈਕਟਰੀ ਦੀ ਬੱਸ ਨੂੰ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਜਦੋਂ ਉਕਤ ਬੱਸ ਮਜ਼ਦੂਰਾਂ ਨੂੰ ਫੈਕਟਰੀ ਲਿਜਾ ਰਹੀ ਸੀ ਤਾਂ ਅਚਾਨਕ ਉਸ 'ਚ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ।


Babita

Content Editor

Related News