ਚੰਡੀਗੜ੍ਹ ਦੇ Food Point ''ਚ ਅਚਾਨਕ ਲੱਗੀ ਅੱਗ, ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ

Wednesday, Apr 12, 2023 - 05:14 PM (IST)

ਚੰਡੀਗੜ੍ਹ ਦੇ Food Point ''ਚ ਅਚਾਨਕ ਲੱਗੀ ਅੱਗ, ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ

ਚੰਡੀਗੜ੍ਹ : ਇੱਥੇ ਸੈਕਟਰ-34 ਸਥਿਤ ਫੂਡ ਪੁਆਇੰਟ 'ਚ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਦੁਪਹਿਰ ਕਰੀਬ 3.40 ਵਜੇ ਲੱਗੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਹੈ। ਮੌਕੇ 'ਤੇ ਪੁੱਜੇ ਫਾਇਰ ਅਧਿਕਾਰੀਆਂ ਦੀ ਸੂਝ-ਬੂਝ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।

ਅਧਿਕਾਰੀਆਂ ਨੇ ਪਹਿਲਾਂ ਐੱਲ. ਪੀ. ਜੀ. ਸਿਲੰਡਰਾਂ ਨੂੰ ਬਾਹਰ ਕੱਢਿਆ ਅਤੇ ਫਿਰ ਅੱਗ 'ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪੁੱਜੀਆਂ ਹੋਈਆਂ ਸਨ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
 


author

Babita

Content Editor

Related News