ਲੁਧਿਆਣਾ ਦੀ ਸਾਈਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

Monday, May 27, 2019 - 04:34 PM (IST)

ਲੁਧਿਆਣਾ ਦੀ ਸਾਈਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਗਿਆਸਪੁਰਾ ਇਲਾਕੇ 'ਚ ਸਾਈਕਲ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੇਟ ਪੁੱਜੀਆਂ, ਜਿਸ ਕਾਰਨ ਫੈਕਟਰੀ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਿਲਹਾਲ ਫੈਕਰਟੀ 'ਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 


author

Babita

Content Editor

Related News