ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ (ਵੀਡੀਓ)
Wednesday, Aug 07, 2019 - 04:06 PM (IST)
ਲੁਧਿਆਣਾ : ਸ਼ਹਿਰ ਦੇ ਬਾਜਵਾ ਨਗਰ 'ਚ ਸਥਿਤ ਇਕ ਕੱਪੜਾ ਫੈਕਟਰੀ 'ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪੁੱਜੀਆਂ। ਫਿਲਹਾਲ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਅਫਸਰ ਨੇ ਦੱਸਿਆ ਕਿ ਸਵੇਰੇ 9.30 ਵਜੇ ਉਨ੍ਹਾਂ ਨੂੰ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ 10 ਗੱਡੀਆਂ ਸਮੇਤ ਉਹ ਮੌਕੇ 'ਤੇ ਪੁੱਜੇ ਅਤੇ 35 ਤੋਂ 40 ਗੱਡੀਆਂ ਅੱਗ ਬੁਝਾਉਣ ਲਈ ਵਰਤੀਆਂ ਗਈਆਂ।
ਦੱਸ ਦੇਈਏ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।