ਲੁਧਿਆਣਾ : ਸਾਈਕਲ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Thursday, Jan 02, 2020 - 06:42 PM (IST)
ਲੁਧਿਆਣਾ (ਜਗਰੂਪ) : ਇੱਥੇ ਫੋਕਲ ਪੁਆਇੰਟ ਫੇਜ਼-7 'ਚ ਸਥਿਤ ਸਾਈਕਲ ਬਣਾਉਣ ਵਾਲੀ ਇਕ ਫੈਕਟਰੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪੁੱਜ ਗਈਆਂ।
ਫਿਲਹਾਲ ਫਾਇਰ ਅਧਿਕਾਰੀਆਂ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਿਆਂ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।