ਲੁਧਿਆਣਾ ''ਚ ਕਰਫਿਊ ਦੌਰਾਨ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Wednesday, Apr 01, 2020 - 11:37 AM (IST)
![ਲੁਧਿਆਣਾ ''ਚ ਕਰਫਿਊ ਦੌਰਾਨ ਫੈਕਟਰੀ ਨੂੰ ਲੱਗੀ ਭਿਆਨਕ ਅੱਗ](https://static.jagbani.com/multimedia/2020_4image_11_36_266313265fire1.jpg)
ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਸਥਿਤ ਪੀ ਨਿਟਵੀਅਰ ਹੌਜ਼ਰੀ ਫੈਕਟਰੀ 'ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਹ ਅੱਗ ਇੰਨੀ ਭਿਆਨਕ ਹੈ ਕਿ ਇਸ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਬੁਝਾਉਣ ਲਈ ਹੁਣ ਤੱਕ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪੁੱਜ ਗਈਆਂ ਹਨ। ਦੱਸ ਦੇਈਏ ਕਿ ਤੇਜ਼ ਹਵਾਵਾਂ ਚੱਲਣ ਕਾਰਨ ਅੱਗ ਤੇਜ਼ੀ ਨਾਲ ਫੈਲ ਰਹੀ ਹੈ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।