ਲੁਧਿਆਣਾ : ਸਾਈਕਲਾਂ ਦੇ ਪੁਰਜ਼ੇ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ

Wednesday, Mar 10, 2021 - 04:12 PM (IST)

ਲੁਧਿਆਣਾ : ਸਾਈਕਲਾਂ ਦੇ ਪੁਰਜ਼ੇ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਗਿੱਲ ਰੋਡ 'ਤੇ ਸਾਈਕਲਾਂ ਦੇ ਪੁਰਜ਼ੇ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗਣ ਕਰਕੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਅੱਗ ਲੱਗਣ 'ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਅੱਧੇ ਘੰਟੇ ਵਿੱਚ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾ ਲਿਆ। ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਫੈਕਟਰੀ ਦਾ ਕੁੱਝ ਸਮਾਨ ਜ਼ਰੂਰ ਸੜ ਗਿਆ।

ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਨ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਨੂੰ ਅੱਗ ਲੱਗਣ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਗਿੱਲ ਰੋਡ ਤੋਂ ਅੱਗ ਬੁਝਾਊ ਅਮਲੇ ਦੀ ਇੱਕ ਗੱਡੀ ਅਤੇ ਮੁੱਖ ਦਫ਼ਤਰ ਤੋਂ ਇੱਕ ਗੱਡੀ ਭੇਜ ਕੇ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਵਿੱਚ ਪੇਂਟ ਦਾ ਕੰਮ ਚੱਲ ਰਿਹਾ ਸੀ, ਜਿਸ ਵਿੱਚ ਵਰਤਿਆ ਜਾਣ ਵਾਲਾ ਸਮਾਨ ਸੜ ਗਿਆ। 


author

Babita

Content Editor

Related News