ਲੁਧਿਆਣਾ ''ਚ ਗੱਤੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ''ਚ ਮਚੀ ਹਫੜਾ-ਦਫੜੀ

Monday, Jul 19, 2021 - 01:00 PM (IST)

ਲੁਧਿਆਣਾ ''ਚ ਗੱਤੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ''ਚ ਮਚੀ ਹਫੜਾ-ਦਫੜੀ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਆਰ. ਐਸ. ਇੰਡਸਟਰੀ ਦੇ ਗੋਦਾਮ ਵਿਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਦੇਖਦਿਆਂ ਹੀ ਦੇਖਦਿਆਂ ਅੱਗ ਤੇਜ਼ੀ ਨਾਲ ਫੈਲ ਗਈ ਕਿਉਂਕਿ ਬੀਤੀ ਰਾਤ ਲਗਾਤਾਰ ਤੇਜ਼ ਹਵਾਵਾਂ ਚੱਲਣ ਕਰਕੇ ਅੱਗ ਲਗਾਤਾਰ ਫੈਲਦੀ ਗਈ।

ਇਹ ਵੀ ਪੜ੍ਹੋ : 'ਛੱਤਬੀੜ ਚਿੜੀਆਘਰ' ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਮੁੜ ਖੁੱਲ੍ਹੇਗਾ

PunjabKesari

ਇਸ ਤੋਂ ਬਾਅਦ ਤੁਰੰਤ ਲੁਧਿਆਣਾ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਗੱਡੀਆਂ ਪਾਣੀ ਲੈ ਕੇ ਮੌਕੇ 'ਤੇ ਪਹੁੰਚੀ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ ਗਿਆ ਪਰ ਪੂਰੀ ਰਾਤ ਅੱਗ ਸੁਲਗਦੀ ਰਹੀ ਅਤੇ ਸਵੇਰੇ ਮੁੜ ਤੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆ ਅੱਗ ਬੁਝਾਊ ਅਮਲੇ ਦੇ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਬੀਤੀ ਰਾਤ ਅੱਗ ਲੱਗੀ ਸੀ ਅਤੇ ਉਨ੍ਹਾਂ ਨੇ ਤੁਰੰਤ ਲੁਧਿਆਣਾ ਦੇ ਚਾਰੇ ਸਟੇਸ਼ਨਾਂ ਤੋਂ ਗੱਡੀਆਂ ਮੰਗਾਂ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ 'ਨਵਜੋਤ ਸਿੱਧੂ' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

ਉਨ੍ਹਾਂ ਕਿਹਾ ਕਿ ਪਾਣੀ ਦੂਰੋਂ ਲਿਆਉਣ ਕਰਕੇ ਅੱਗ 'ਤੇ ਕਾਬੂ ਪਾਉਣ 'ਚ ਕਾਫੀ ਮੁਸ਼ਕਿਲਾਂ ਆਈਆਂ ਪਰ ਹੁਣ ਕਾਫੀ ਹੱਦ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਪਤਾ ਲੱਗਿਆ ਪਰ ਨੁਕਸਾਨ ਕਾਫੀ ਹੋਇਆ ਅਤੇ ਗੱਤੇ ਦੀ ਫੈਕਟਰੀ ਹੋਣ ਕਰਕੇ ਅੱਗ ਤੇਜ਼ੀ ਨਾਲ ਫੈਲੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News