ਲੁਧਿਆਣਾ ''ਚ ਲਿਫ਼ਾਫ਼ਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੇਖੋ ਮੌਕੇ ਦੀਆਂ ਤਸਵੀਰਾਂ

Thursday, Aug 19, 2021 - 11:41 AM (IST)

ਲੁਧਿਆਣਾ ''ਚ ਲਿਫ਼ਾਫ਼ਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੇਖੋ ਮੌਕੇ ਦੀਆਂ ਤਸਵੀਰਾਂ

ਲੁਧਿਆਣਾ (ਰਾਜ, ਨਰਿੰਦਰ) : ਲੁਧਿਆਣਾ ਦੇ ਫੀਲਡ ਗੰਜ 'ਚ ਸਥਿਤ 4 ਮੰਜ਼ਿਲਾ ਲਿਫ਼ਾਫ਼ਿਆਂ ਦੇ ਗੋਦਾਮ ਨੂੰ ਵੀਰਵਾਰ ਤੜਕੇ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਹ ਅੱਗ ਚੌਥੀ ਮੰਜ਼ਿਲ 'ਚ ਲੱਗੀ। ਗੋਦਾਮ ਦੀ ਇਮਾਰਤ ਨੂੰ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਲਿਆ। ਇਸ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਮੈਡੀਕਲ ਛੁੱਟੀ ਲੈਣ ਸਬੰਧੀ ਜਾਰੀ ਹੋਏ ਨਵੇਂ ਹੁਕਮ

PunjabKesari

ਮੌਕੇ 'ਤੇ ਥਾਣਾ ਡਵੀਜ਼ਨ ਨੰਬਰ-2 ਦੀ ਪੁਲਸ ਵੀ ਪਹੁੰਚ ਗਈ। ਪੁਲਸ ਨੇ ਫੈਕਟਰੀ ਦੇ ਆਸ-ਪਾਸ ਦੇ ਘਰ ਖ਼ਾਲੀ ਕਰਵਾ ਦਿੱਤੇ ਹਨ। ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਬੜੀ ਮੁਸ਼ੱਕਤ ਨਾਲ 80 ਫ਼ੀਸਦੀ ਅੱਗ 'ਤੇ ਕਾਬੂ ਪਾ ਲਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ : 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ, ਤਣਾਅ ਪੂਰਨ ਹੋਇਆ ਮਾਹੌਲ

PunjabKesari

ਫਾਇਰ ਬ੍ਰਿਗੇਡ ਦੇ ਅਫ਼ਸਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਗੋਦਾਮ ਨੂੰ ਅੱਗ ਲੱਗੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਤੱਕ ਲਗਭਗ ਅੱਗ ਨੂੰ ਬੁਝਾ ਲਿਆ ਗਿਆ ਹੈ।

PunjabKesari

ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਚੰਗੀ ਗੱਲ ਇਹ ਰਹੀ ਹੈ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News