ਲੁਧਿਆਣਾ ''ਚ ਫੈਕਟਰੀ ਨੂੰ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Tuesday, Aug 31, 2021 - 11:08 AM (IST)

ਲੁਧਿਆਣਾ ''ਚ ਫੈਕਟਰੀ ਨੂੰ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਲੁਧਿਆਣਾ (ਰਾਜ) : ਇੱਥੇ ਫੋਕਲ ਪੁਆਇੰਟ ਦੇ ਫੇਜ਼-8 'ਚ ਸਥਿਤ ਇਕ ਫੈਕਟਰੀ 'ਚ ਸਵੇਰੇ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਵੱਡੇ ਸਿਲੰਡਰ ਦੇ ਲੀਕ ਹੋਣ ਕਾਰਨ ਲੱਗੀ। ਅੱਗ ਲੱਗਦੇ ਹੀ ਫੈਕਟਰੀ ਦੇ ਵਰਕਰਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਬਹਤ ਜ਼ਿਆਦਾ ਫੈਲ ਗਈ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਇਕ-ਇਕ ਕਰਕੇ 4 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

ਫੋਕਲ ਪੁਆਇੰਟ ਦੇ ਅਧੀਨ ਪੈਂਦੀ ਚੌਂਕ ਜੀਵਨ ਨਗਰ ਦੇ ਇੰਚਾਰਜ ਧਰਮਪਾਲ ਚੌਧਰੀ ਦਾ ਕਹਿਣਾ ਹੈ ਕਿ ਮਾਰਸ਼ਲ ਟਿੰਬਰ ਮਰਚੈਂਟ ਨਾਂ ਦੀ ਫੈਕਟਰੀ ਨੂੰ ਅੱਗ ਲੱਗੀ ਹੈ। ਉਨ੍ਹਾਂ ਦੱਸਿਆ ਕਿ ਇਹ ਅੱਗ ਸਵੇਰੇ 8 ਵਜੇ ਦੇ ਕਰੀਬ ਲੱਗੀ ਪਰ ਅੱਗ 'ਤੇ ਕਾਬੂ ਪਾ ਲਿਆ ਗਿਆ ਅਤੇ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
 


author

Babita

Content Editor

Related News