ਚੰਡੀਗੜ੍ਹ 'ਚ ਸ਼ਰਾਬ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ
Thursday, Oct 27, 2022 - 04:32 PM (IST)

ਚੰਡੀਗੜ੍ਹ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-1 'ਚ ਸਥਿਤ ਇਕ ਸ਼ਰਾਬ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ਾਂ 'ਚ ਲੱਗ ਗਈ।
ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪੌੜੀਆਂ ਦੀ ਮਦਦ ਨਾਲ ਪਹਿਲੀ ਮੰਜ਼ਿਲ 'ਤੇ ਲੱਗੀ ਖਿੜਕੀ ਨੂੰ ਤੋੜ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ