ਖੰਨਾ ''ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ
Saturday, Mar 02, 2024 - 02:34 PM (IST)

ਖੰਨਾ (ਵਿਪਨ) : ਖੰਨਾ ਦੇ ਅਮਲੋਹ ਰੋਡ 'ਤੇ ਇਕ ਫੈਕਟਰੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਫੈਕਟਰੀ ਨੂੰ ਖ਼ਾਲੀ ਕਰਨਾ ਪਿਆ। ਫੈਕਟਰੀ 'ਚ ਮੌਜੂਦ ਮੁਲਾਜ਼ਮਾਂ ਨੂੰ ਭੱਜ ਕੇ ਆਪਣੀ ਜਾਨ ਬਚਾਉਣੀ ਪਈ।
ਅੱਗ ਹਰ ਪਾਸੇ ਫੈਲ ਗਈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਬੁਲਾਈਆਂ ਗਈਆਂ। ਫਿਲਹਾਲ ਪਹਿਲੇ ਪੱਧਰ 'ਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਅਤੇ ਅੱਗ ਨੂੰ ਫੈਲਣ ਤੋਂ ਰੋਕ ਲਿਆ ਗਿਆ।