ਸ਼ਾਰਟ ਸਰਕਟ ਕਾਰਨ ਕੱਪੜਾ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

06/08/2024 5:14:17 PM

ਲੁਧਿਆਣਾ (ਅਨਿਲ) : ਇੱਥੇ ਅੱਜ ਦੁਪਹਿਰ ਬਾਅਦ ਇਕ ਕੱਪੜਾ ਫੈਕਟਰੀ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਿਹਰਬਾਨ ਅਧੀਨ ਪੈਂਦੇ ਪਿੰਡ ਬਾਜੜਾ 'ਚ ਫੈਕਟਰੀ ਮਾਲਕ ਦਵਿੰਦਰ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 12.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਾਰਟ ਸਰਕਟ ਕਾਰਨ ਫੈਕਟਰੀ ਦੇ ਇਕ ਹਾਲ 'ਚ ਅਚਾਨਕ ਅੱਗ ਲੱਗ ਗਈ।

ਇਸ ਮਗਰੋਂ ਅੱਗ ਬੁਝਾਊ ਦਸਤੇ ਦੀਆਂ 10 ਗੱਡੀਆਂ ਮੌਕੇ 'ਤੇ ਪੁੱਜੀਆਂ, ਜਿਨ੍ਹਾਂ ਨੇ ਕਰੀਬ 3 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ, ਜਦਕਿ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫੈਕਟਰੀ ਦੇ ਸਟੇਸ਼ਨ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


Babita

Content Editor

Related News