ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

06/17/2024 4:00:23 PM

ਡੇਰਾਬੱਸੀ (ਵਿਕਰਮਜੀਤ) : ਰਾਮਗੜ੍ਹ ਰੋਡ ’ਤੇ ਪੇਂਟ ਬਣਾਉਣ ਵਾਲੀ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਫੈਕਟਰੀ ਦੀ ਕੰਧ ਤੋੜ ਕੇ ਅੱਗ ’ਤੇ ਕਾਬੂ ਪਾਉਣਾ ਪਿਆ। ਅੱਗ ਦੀ ਘਟਨਾ ਫੈਕਟਰੀ ਦੀ ਦੂਜੀ ਮੰਜ਼ਿਲ ’ਤੇ ਵਾਪਰੀ, ਜਿੱਥੇ ਸਟਿੱਕਰ ਬਣਾਏ ਜਾਂਦੇ ਹਨ।

ਅੱਗ ਲੱਗਣ ਦੀ ਘਟਨਾ ਸਟਿੱਕਰ ਬਣਾਉਣ ਵਾਲੀ ਮਸ਼ੀਨ ਦੇ ਜ਼ਿਆਦਾ ਗਰਮ ਹੋਣ ਕਾਰਨ ਵਾਪਰੀ। ਅੱਗ ’ਤੇ ਕਾਬੂ ਪਾਉਣ ਲਈ ਡੇਰਾਬੱਸੀ, ਪੰਚਕੂਲਾ ਤੇ ਮੋਹਾਲੀ ਤੋਂ ਕਰੀਬ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫੈਕਟਰੀ ’ਚ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
       


Babita

Content Editor

Related News