ਫੈਕਟਰੀ ''ਚ ਲੱਗੀ ਭਿਆਨਕ ਅੱਗ, ਕੰਧ ਤੋੜ ਕੇ ਮਾਰੀਆਂ ਜਾ ਰਹੀਆਂ ਪਾਣੀ ਦੀਆਂ ਬੁਛਾਰਾਂ
Friday, Aug 16, 2024 - 01:02 PM (IST)

ਲੁਧਿਆਣਾ (ਖੁਰਾਨਾ): ਉਦਯੋਗਿਕ ਨਗਰ ਦੀ ਸਮਰਾਲਾ ਚੌਕ ਨੇੜੇ ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਧਾਗਾ ਫੈਕਟਰੀ ਅੰਦਰ ਉੱਠ ਰਹੀਆਂ ਅੱਗ ਦੀਆਂ ਭਿਆਨਕ ਲਪਟਾਂ ਨੂੰ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਲਾਕਾ ਵਾਸੀਆਂ ਨੇ ਮਾਮਲੇ ਦੀ ਜਾਣਕਾਰੀ ਫੈਕਟਰੀ ਮਾਲਕ ਨੂੰ ਦੱਤੀ।
ਇਹ ਖ਼ਬਰ ਵੀ ਪੜ੍ਹੋ - PGI ਜਾਣ ਵਾਲੇ ਮਰੀਜ਼ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ
ਇਸ ਦੌਰਾਨ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਫੈਕਟਰੀ ਦੀ ਕੰਧ ਤੋੜ ਕੇ ਪਾਣੀ ਦੀਆਂ ਤੇਜ਼ ਬੁਛਾਰਾਂ ਨਾਲ ਅੱਗ ਦੀਆਂ ਭਿਆਨਕ ਲਪਟਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ 7 ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8