ਅੱਧੀ ਰਾਤੀਂ ਲੱਗੀ ਭਿਆਨਕ ਅੱਗ, ਫੈਕਟਰੀ 'ਚ ਕਰੋੜਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Monday, Oct 28, 2024 - 05:17 AM (IST)
ਪਟਿਆਲਾ (ਰਾਜੇਸ਼ ਪੰਜੌਲਾ)- ਸਥਾਨਕ ਫੋਕਲ ਪੁਆਇੰਟ ਵਿਖੇ ਏ.ਵੀ. ਮਾਰਕੀਟਿੰਗ ਨਾਂ ਦੀ ਇੰਡਸਟਰੀ ਵਿਚ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਇਸ ਫੈਕਟਰੀ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਣ ’ਤੇ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਨੇ ਤੁਰੰਤ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ।
ਏ.ਡੀ.ਐੱਫ.ਓ. ਜਸਵਿੰਦਰ ਸਿੰਘ ਭੰਗੂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਿਥੇ ਸਟੇਸ਼ਨ ਫਾਇਰ ਅਫਸਰ ਰਜਿੰਦਰ ਕੌਸ਼ਲ ਨੂੰ ਮੌਕੇ ’ਤੇ ਭੇਜਿਆ, ਉਥੇ ਹੀ ਫਾਇਰ ਅਫ਼ਸਰ ਰਮਨ ਕੁਮਾਰ ਅਤੇ ਲਵਕੁਸ਼ ਨੂੰ ਵੀ ਮੌਕੇ ’ਤੇ ਭੇਜਿਆ ਅਤੇ ਫਾਇਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਅਹੁਦਾ ਸਕਿਓਰਿਟੀ ਗਾਰਡ ਦਾ ਤੇ ਕੰਮ ਟੈਕਨੀਸ਼ੀਅਨ ਵਾਲੇ ! CTU ਨੂੰ ਨੌਜਵਾਨ ਨੇ ਇੰਝ ਲਾਇਆ 50 ਲੱਖ ਦਾ ਚੂਨਾ
ਫਾਇਰ ਅਫਸਰ ਰਮਨ ਕੁਮਾਰ ਨੇ ਦੱਸਿਆ ਕਿ ਫੋਕਲ ਪੁਆਇੰਟ ਦੇ ਪਲਾਟ ਨੰ. ਸੀ 66 ਵਿਚ ਇਹ ਫੈਕਟਰੀ ਚੱਲ ਰਹੀ ਸੀ। ਫੈਕਟਰੀ ਵਿਚ ਪੀ.ਵੀ.ਸੀ. ਮਟੀਰੀਅਲ ਬਣਾਇਆ ਜਾਂਦਾ ਸੀ, ਜੋ ਕਿ ਜ਼ਿਆਦਾਤਰ ਇੰਟੀਰੀਅਰ ਡੈਕੋਰੇਸ਼ਨ ਦੇ ਕੰਮ ਆਉਂਦਾ ਹੈ। ਪੀ.ਵੀ.ਸੀ. ਮਟੀਰੀਅਲ ਪਲਾਸਟਿਕ ਅਤੇ ਕੈਮੀਕਲ ਨਾਲ ਬਣਦਾ ਹੈ, ਜਿਸ ਕਰ ਕੇ ਅੱਗ ਤੇਜ਼ੀ ਨਾਲ ਫੈਲੀ ਅਤੇ ਫੈਕਟਰੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ।
ਉਨ੍ਹਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੋਂ ਇਲਾਵਾ ਸਮਾਣਾ, ਨਾਭਾ, ਰਾਜਪੁਰਾ, ਸਰਹਿੰਦ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਅਤੇ ਕੁੱਲ 10 ਗੱਡੀਆਂ ਨੇ ਇਸ ਆਪ੍ਰੇਸ਼ਨ ਵਿਚ ਹਿੱਸਾ ਲਿਆ। 50 ਤੋਂ ਵੱਧ ਪਾਣੀ ਦੀਆਂ ਗੱਡੀਆਂ ਇਸ ਆਪ੍ਰੇਸ਼ਨ ਵਿਚ ਲੱਗੀਆਂ ਅਤੇ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ।
ਪਟਿਆਲਾ ਦੇ ਵਪਾਰੀ ਆਗੂ ਸ਼ੀਸ਼ਪਾਲ ਮਿੱਤਲ ਨੇ ਕਿਹਾ ਕਿ ਇਹ 66 ਸੀ ਫੈਕਟਰੀ ਵਰਿੰਦਰ ਗਰਗ ਦੀ ਹੈ, ਜੋ ਕਿ ਸ਼ਹਿਰ ਦੇ ਨਾਮੀ ਉਦਯੋਗਪਤੀ ਹਨ। ਉਨ੍ਹਾਂ ਕਿਹਾ ਕਿ ਵਰਿੰਦਰ ਗਰਗ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e