ਗੱਤਾ ਫੈਕਟਰੀ ’ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

Thursday, Oct 23, 2025 - 12:26 PM (IST)

ਗੱਤਾ ਫੈਕਟਰੀ ’ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਬਰੇਟਾ (ਸਿੰਗਲਾ) : ਇੱਥੇ ਪਿੰਡ ਕਿਸ਼ਨਗੜ੍ਹ ਵਿਖੇ ਸਥਿਤ ਗੱਤਾ ਫੈਕਟਰੀ ਸਿੰਗਲਾ ਮਿਕਸ ਬੋਰਡ ਵਿਖੇ ਰਾਤ ਸਮੇਂ ਅਚਾਨਕ ਅੱਗ ਲੱਗ ਗਈ, ਜੋ ਕੁੱਝ ਹੀ ਸਮੇਂ ਵਿਚ ਭਿਆਨਕ ਅੱਗ ਦਾ ਰੂਪ ਧਾਰਨ ਕਰ ਗਈ। ਫੈਕਟਰੀ ਦੇ ਸੰਚਾਲਕ ਸਾਬਕਾ ਕੌਂਸਲਰ ਚਰਨ ਦਾਸ ਨੇ ਦੱਸਿਆ ਕਿ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਜਦਕਿ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਸਥਾਨਕ ਪੁਲਸ ਥਾਣਾ ਮੁਖੀ ਬਲਦੇਵ ਸਿੰਘ ਦੀ ਅਗਵਾਈ ਹੇਠ ਟੀਮ ਮੌਕੇ ’ਤੇ ਪੁੱਜੀ ਹੋਈ ਸੀ ਅਤੇ ਘਟਨਾ ਦਾ ਜਾਇਜ਼ਾ ਲਿਆ। ਫੈਕਟਰੀ ਮਾਲਕ ਚਰਨ ਦਾਸ ਨੇ ਦੱਸਿਆ ਕਿ ਬੁਢਲਾਡਾ ਤੇ ਮਾਨਸਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਮਾਲਕਾਂ ਦਾ ਕਹਿਣਾ ਸੀ ਕਿ ਇਸ ਸਮੇਂ ਫੈਕਟਰੀ ’ਚ ਕਰੀਬ 12 ਹਜ਼ਾਰ ਕੁਇੰਟਲ ਪਰਾਲੀ ਦਾ ਸਟਾਕ ਸੀ, ਜਿਹੜਾ ਕਿ ਬਰਬਾਦ ਹੋ ਕੇ ਰਹਿ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਇਸ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ।
 


author

Babita

Content Editor

Related News