ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

01/30/2024 12:54:17 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 53-53 ਦੀ ਫਰਨੀਚਰ ਮਾਰਕਿਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਅੱਗ ਲੱਗਣ ਦੁਕਾਨਾਂ 'ਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਫਿਲਹਾਲ ਫਾਇਰ ਬ੍ਰਿਗੇਡ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰਕਿਟ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਚੰਡੀਗੜ੍ਹ ਦੇ ਸੈਕਟਰ-52 'ਚ ਬਣੀ ਫਰਨੀਚਰ ਦੀ ਮਾਰਕਿਟ 'ਚ ਅੱਗ ਲੱਗੀ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਮਾਰਕਿਟ 'ਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
 


Babita

Content Editor

Related News