ਟਾਂਡਾ ਦੇ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ''ਤੇ ਮੌਜੂਦ

Monday, Apr 22, 2024 - 03:48 PM (IST)

ਟਾਂਡਾ ਦੇ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ''ਤੇ ਮੌਜੂਦ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਦਸ਼ਮੇਸ਼ ਨਗਰ ਟਾਂਡਾ ਨਜ਼ਦੀਕ ਸਥਿਤ ਨਗਰ ਕੌਂਸਲ ਟਾਂਡਾ ਦੇ ਕੂੜੇ ਦੇ ਵੱਡੇ ਡੰਪ ਨੂੰ ਅੱਜ ਦੁਪਹਿਰ ਸਮੇਂ ਅਚਾਨਕ ਹੀ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਇਸ ਅੱਗ ਨੇ ਵਿਸ਼ਾਲ ਰੂਪ ਧਾਰਨ ਕਰ ਲਿਆ ਅਤੇ ਕੂੜੇ ਨੂੰ ਅੱਗ ਲੱਗਣ ਕਾਰਨ ਭਿਆਨਕ ਤਰ੍ਹਾਂ ਦਾ ਪ੍ਰਦੂਸ਼ਣ ਪੈਦਾ ਹੋ ਗਿਆ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਟਾਂਡਾ ਦੇ ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼, ਏ. ਐੱਮ. ਈ. ਕੁਲਦੀਪ ਸਿੰਘ ਘੁੰਮਣ, ਸਨਟਰੀ ਇੰਸਪੈਕਟਰ ਤੇ ਨਗਰ ਕੌਂਸਲ ਦੀ ਸਮੁੱਚੀ ਟੀਮ ਅੱਗ ਲੱਗਣ ਵਾਲੇ ਸਥਾਨ 'ਤੇ ਪਹੁੰਚੀ।

ਅਗਜਨੀ ਜੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਦਸੂਹਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਜੱਦੋ-ਜਹਿਦ ਕਰਦਿਆਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਇਸ ਮੌਕੇ ਈ. ਓ. ਟਾਂਡਾ ਰਾਮ ਪ੍ਰਕਾਸ਼ ਨੇ ਦੱਸਿਆ ਕਿ ਦੁਪਹਿਰ ਸਮੇਂ ਕਿਸੇ ਵੱਲੋਂ ਅੱਗ ਵਾਲਾ ਕੂੜਾ ਸੁੱਟਣ ਕਾਰਨ ਇਹ ਅੱਗ ਲੱਗੀ ਹੈ ਅਤੇ ਸ਼ਹਿਰ ਵਿੱਚ ਧੂੰਏਂ ਕਾਰਨ ਪ੍ਰਦੂਸ਼ਣ ਨਾ ਫੈਲੇ ਤੇਅ ਅੱਗ ਨਾਲ ਕੋਈ ਹੋਰ ਨੁਕਸਾਨ ਨਾ ਹੋਵੇ, ਇਸ 'ਤੇ ਜਲਦ ਹੀ ਕਾਬੂ ਪਾ ਲਿਆ ਜਾਵੇਗਾ। 
 


author

Babita

Content Editor

Related News