ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Saturday, Oct 19, 2024 - 02:41 PM (IST)

ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਚੰਡੀਗੜ੍ਹ (ਪ੍ਰੀਕਸ਼ਿਤ) : ਸ਼ਹਿਰ ਦੇ ਇੰਡਸਟਰੀਅਲ ਏਰੀਆ ਫੇਜ਼-1 ਦੇ ਗੋਦਾਮ ਨੰਬਰ-93 ’ਚ ਅੱਗ ਲੱਗ ਗਈ, ਜਿਸ ਕਾਰਨ ਸਾਮਾਨ ਸੜ ਕੇ ਸੁਆਹ ਹੋ ਗਿਆ। ਮਿੱਤਲ ਆਇਰਨ ਸਟੋਰ ਨਾਮਕ ਗੋਦਾਮ ਜਿਸ ਵਿਚ ਕਬਾੜ ਦਾ ਸਾਮਾਨ ਰੱਖਿਆ ਹੋਇਆ ਸੀ, ਜਿੱਥੇ ਸਵੇਰੇ 4 ਵਜੇ ਅੱਗ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਨੂੰ ਇਸ ’ਤੇ ਕਾਬੂ ਪਾਉਣ ’ਚ 9 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਹਾਲਾਂਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਸ਼ੁਰੂਆਤੀ ਤੌਰ ’ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੀ ਘਟਨਾ ਤੋਂ ਤੁਰੰਤ ਬਾਅਦ ਇੰਡਸਟਰੀਅਲ ਏਰੀਆ, ਰਾਮਦਰਬਾਰ, ਸੈਕਟਰ-32 ਅਤੇ ਮਨੀਮਾਜਰਾ ਤੋਂ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਗੋਦਾਮ ’ਚ ਰੱਖਿਆ ਸਾਮਾਨ ਨਾ ਸਿਰਫ਼ ਸੜ ਗਿਆ ਸਗੋਂ ਆਲੇ-ਦੁਆਲੇ ਦੇ ਵਾਤਾਵਰਣ ’ਚ ਧੂੰਆਂ ਫੈਲ ਗਿਆ।


author

Babita

Content Editor

Related News