ਫਿਰੋਜ਼ਪੁਰ ''ਚ ਘਰ ਨੂੰ ਅਚਾਨਕ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

Thursday, Jun 13, 2024 - 03:53 PM (IST)

ਫਿਰੋਜ਼ਪੁਰ ''ਚ ਘਰ ਨੂੰ ਅਚਾਨਕ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਦੀ ਹੀਰਾ ਮੰਡੀ ਸਥਿਤ ਇੱਕ ਘਰ 'ਚ ਅਚਾਨਕ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਸੰਦੀਪ ਧਵਨ ਨੇ ਦੱਸਿਆ ਕਿ ਅੱਜ ਦੁਪਹਿਰੇ ਉਨ੍ਹਾਂ ਦੇ ਘਰ 'ਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ।

ਇਸ ਨਾਲ ਵਾਸ਼ਿੰਗ ਮਸ਼ੀਨਾਂ ਦੇ ਨਾਲ ਘਰ ਦਾ ਕਾਫੀ ਸਾਮਾਨ ਅੱਗ ਲੱਗਣ ਕਾਰਨ ਸੜ ਗਿਆ। ਇਸ ਦੌਰਾਨ ਉਨ੍ਹਾਂ ਦਾ ਢਾਈ ਲੱਖ ਰੁਪਏ ਦੇ ਕਰੀਬ ਨੁਕਸਾਨ ਹੋ ਗਿਆ ਹੈ। ਉਧਰ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਘਰ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ ਅਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ।


author

Babita

Content Editor

Related News