ਖੰਨਾ ਦੀ ਸਬਜ਼ੀ ਮੰਡੀ ਨੇੜੇ ਲੱਗੀ ਭਿਆਨਕ ਅੱਗ, ਇਲਾਕੇ ''ਚ ਪਈਆਂ ਭਾਜੜਾਂ

Thursday, Apr 23, 2026 - 02:48 PM (IST)

ਖੰਨਾ ਦੀ ਸਬਜ਼ੀ ਮੰਡੀ ਨੇੜੇ ਲੱਗੀ ਭਿਆਨਕ ਅੱਗ, ਇਲਾਕੇ ''ਚ ਪਈਆਂ ਭਾਜੜਾਂ

ਖੰਨਾ (ਵਿਪਨ): ਖੰਨਾ ਦੀ ਸਬਜ਼ੀ ਮੰਡੀ ਦੇ ਪਿੱਛੇ ਬਣੇ ਕੂੜੇ ਦੇ ਡੰਪ ਨੂੰ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਹੜਕੰਪ ਮਚ ਗਿਆ। ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ ਅਤੇ ਨੇੜੇ ਪਏ ਆੜਤੀਆਂ ਦੇ ਕ੍ਰੇਟ ਵੀ ਇਸ ਦੀ ਲਪੇਟ ਵਿਚ ਆ ਗਏ। ਜਾਣਕਾਰੀ ਮੁਤਾਬਕ ਅੱਗ ਵਿਚ 300 ਤੋਂ ਵੱਧ ਕ੍ਰੇਟ ਸੜ ਕੇ ਸੁਆਹ ਹੋ ਗਏ। ਇਲਾਕਾ ਰਿਹਾਇਸ਼ੀ ਹੋਣ ਕਰਕੇ ਲੋਕਾਂ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਅੱਗ ਦੀਆਂ ਲਪਟਾਂ ਅਤੇ ਧੂੰਏਂ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਪ੍ਰਭਾਵਿਤ ਕੀਤਾ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਜੱਦੋਜਹਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ, ਪਰ ਆਰਥਿਕ ਨੁਕਸਾਨ ਕਾਫੀ ਵੱਡਾ ਦੱਸਿਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ‘ਤੇ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਕੂੜੇ ਦਾ ਇਹ ਡੰਪ ਗਲਤ ਢੰਗ ਨਾਲ ਬਣਾਇਆ ਗਿਆ ਹੈ, ਜਿਸ ਕਾਰਨ ਅਕਸਰ ਸਮੱਸਿਆਵਾਂ ਪੈਦਾ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਹੋਰ ਵੱਡਾ ਹਾਦਸਾ ਵੀ ਹੋ ਸਕਦਾ ਹੈ।


author

Anmol Tagra

Content Editor

Related News