ਖੰਨਾ ''ਚ ਲੱਗੀ ਭਿਆਨਕ ਅੱਗ! ਫ਼ਾਇਰ ਬ੍ਰਿਗੇਡ ਦੀਆਂ 15 ਗੱਡੀਆਂ  ਨੇ ਪਾਇਆ ਕਾਬੂ

Thursday, Nov 05, 2026 - 05:18 PM (IST)

ਖੰਨਾ ''ਚ ਲੱਗੀ ਭਿਆਨਕ ਅੱਗ! ਫ਼ਾਇਰ ਬ੍ਰਿਗੇਡ ਦੀਆਂ 15 ਗੱਡੀਆਂ  ਨੇ ਪਾਇਆ ਕਾਬੂ

ਖੰਨਾ (ਬਿਪਨ): ਖੰਨਾ ਦੇ ਸਮਰਾਲਾ ਰੋਡ 'ਤੇ ਇਕ ਬਾਰਦਾਨੇ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਗੋਦਾਮ ਵਿਚ ਲੱਖਾਂ ਦਾ ਬਾਰਦਾਨਾ ਸੜ ਕੇ ਸੁਆਹ ਹੋ ਗਿਆ। ਸਵੇਰੇ ਸਾਢੇ 5 ਵਜੇ ਦੇ ਕਰੀਬ ਅੱਗ ਦਾ ਪਤਾ ਚੱਲਣ 'ਤੇ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਖੰਨਾ, ਸਮਰਾਲਾ ਤੇ ਮੰਡੀ ਗੋਬਿੰਦਗੜ੍ਹ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਪੰਕਜ ਬਾਰਦਾਨਾ ਗੋਦਾਮ ਦੇ ਮਾਲਕ ਪੰਕਜ ਕੁਮਾਰ ਨੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ 25 ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਵਾਰਡ ਕੌਂਸਲਰ ਪ੍ਰਦੀਪ ਰਤਨ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ ਤੇ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। ਫ਼ਾਇਰ ਬ੍ਰਿਗੇਡ ਅਫ਼ਸਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਮਗਰੋਂ ਤਕਰੀਬਨ 15 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਕਾਬੂ ਪਾਇਆ। 
 


author

Anmol Tagra

Content Editor

Related News