ਲੁਧਿਆਣਾ ਦੀ ਫਰੂਟ ਮਾਰਕੀਟ ''ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

04/27/2020 8:32:33 AM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਬੀਤੇ ਦਿਨ ਬਹਾਦਰ ਕੇ ਰੋਡ 'ਤੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਅਚਾਨਕ ਫਰੂਟ ਮਾਰਕੀਟ 'ਚ ਭਿਆਨਕ ਅੱਗ ਲੱਗ ਗਈ ਅਤੇ ਹਵਾ ਦੇ ਚੱਲਣ ਕਰਕੇ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਤੋਂ ਬਾਅਦ ਤੁਰੰਤ ਮੌਕੇ 'ਤੇ ਫਾਇਰ ਬ੍ਰਿਗੇਡ ਪੁੱਜੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ, ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਪਰ ਇਸ ਅੱਗ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੌਕੇ 'ਤੇ ਪੁੱਜੇ ਲੁਧਿਆਣਾ ਦੇ ਅੱਗ ਬਝਾਊ ਅਮਲੇ ਦੇ ਅਫਸਰ ਸ੍ਰਿਸ਼ਟੀ ਨਾਥ ਨੇ ਦੱਸਿਆ ਕਿ 10 ਵਜੇ ਦੇ ਕਰੀਬ ਉਨ੍ਹਾਂ ਨੂੰ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। 


Babita

Content Editor

Related News