ਲੁਧਿਆਣਾ ''ਚ ਫੈਕਟਰੀ ਨੂੰ ਅਚਾਨਕ ਲੱਗੀ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

04/05/2022 10:43:21 AM

ਲੁਧਿਆਣਾ (ਰਾਜ) : ਇੱਥੇ ਨੀਚੀ ਮੰਗਲੀ ਫੇਜ਼-8 'ਚ ਸਥਿਤ ਪਲਾਸਟਿਕ ਦੀ ਫੈਕਟਰੀ 'ਚ ਤੜਕੇ ਸਵੇਰੇ 3 ਵਜੇ ਅਚਾਨਕ ਅੱਗ ਲੱਗ ਗਈ। ਇਸ ਦਾ ਪਤਾ ਲੱਗਦੇ ਹੀ ਲੋਕਾਂ ਨੇ ਫੈਕਟਰੀ ਦੇ ਮਾਲਕ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ।

ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਫੈਕਟਰੀ ਦਾ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
 


Babita

Content Editor

Related News