ਬਿਜਲੀ ਦੇ ਟ੍ਰਾਂਸਫਾਰਮਰ ਨੂੰ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, ਲੋਕਾਂ ਨੂੰ ਪਈਆਂ ਭਾਜੜਾਂ
Wednesday, Jul 10, 2024 - 11:07 AM (IST)
ਲੁਧਿਆਣਾ (ਖੁਰਾਨਾ): ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਪੁਰਾਣੇ ਇਲਾਕੇ ਛਾਉਣੀ ਮੁਹੱਲਾ ਵਿਚ ਸਰਕਾਰੀ ਸਕੂਲ ਨੇੜੇ ਲੱਗੇ ਬਿਜਲੀ ਦੇ ਟ੍ਰਾਂਸਫਾਰਮਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਕਾਰਨ ਮੌਕੇ 'ਤੇ ਖੜ੍ਹੀਆਂ ਰੇਹੜੀਆਂ ਅਤੇ ਦੁਕਾਨਾਂ ਦੇ ਬਾਹਰ ਲੱਗੇ ਇਲੈਕਟ੍ਰਾਨਿਕ ਬੋਰਡ ਸਮੇਤ ਹੋਰ ਸਾਮਾਨ ਸ਼ਰ ਕੇ ਸੁਆਹ ਹੋ ਗਿਆ ਹੈ। ਇਸ ਦੌਰਾਨ ਗਨੀਮਤ ਰਹੀ ਕਿ ਟ੍ਰਾਂਸਫਾਰਮਰ ਨੇੜੇ ਖੜ੍ਹੀਆਂ ਗੱਡੀਆਂ ਤਕ ਅੱਗ ਦੀਆਂ ਲਪਟਾਂ ਨਹੀਂ ਪਹੁੰਚੀਆਂ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼
ਅੱਗ ਦੀਆਂ ਭਿਆਨਕ ਲਪਟਾਂ 'ਤੇ ਕਾਬੂ ਪਾਉਣ ਲਈ ਇਲਾਕਾ ਵਾਸੀਆਂ ਨੇ ਬਿਜਲੀ ਦੇ ਟ੍ਰਾਂਸਫਾਰਮਰ 'ਤੇ ਪਾਣੀ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਅੱਗ ਲਗਾਤਾਰ ਵੱਧਦੀ ਗਈ। ਵੱਧਦੇ ਹੋਏ ਖ਼ਤਰੇ ਨੂੰ ਵੇਖਦਿਆਂ ਫਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ ਗਿਆ, ਜਿਸ ਮਗਰੋਂ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਪਾਣੀ ਦੀਆਂ ਬੁਛਾੜਾਂ ਨਾਲ ਤਕਰੀਬਨ 15 ਮਿੰਟਾਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8