ਦਿਨ ਚੜ੍ਹਦਿਆਂ ਹੀ ਅੱਗ ਨੇ ਮਚਾਈ ਤਬਾਹੀ, ਤੀਜੀ ਮੰਜ਼ਿਲ ਤਕ ਮਚੇ ਭਾਂਬੜ (ਵੀਡੀਓ)

Friday, Jul 26, 2024 - 01:23 PM (IST)

ਲੁਧਿਆਣਾ (ਵਿਜੇ): ਅੱਜ ਸਵੇਰੇ-ਸਵੇਰੇ ਗਿੱਲ ਰੋਡ ਸਥਿਤ ਗਿੱਲ ਮਾਰਕੀਟ ਵਿਚ ਕਬਾੜ ਦੇ ਇਕ ਗੋਦਾਮ ਵਿਚ ਅਚਾਨਕ ਅੱਗ ਲੱਗਣ ਨਾਲ ਭਾਜੜਾਂ ਪੈ ਗਈਆਂ। ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਅੱਗ ਨਾਲ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। 

ਇਹ ਘਟਨਾ ਸਵੇਰੇ ਤਕਰੀਬਨ 7 ਵਜੇ ਦੀ ਦੱਸੀ ਜਾ ਰਹੀ ਹੈ, ਜਿੱਥੇ HDFC ਬੈਂਕ ਵਾਲੀ ਗਲੀ ਦੇ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਗੋਦਾਮ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਖ਼ੁਦ ਵੀ ਅੱਗ ਬੁਝਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ, ਪਰ ਵੇਖਦਿਆਂ ਹੀ ਵੇਖਦਿਆਂ ਅੱਗ ਨੇ ਹੋਰ ਭਿਆਨਕ ਰੂਪ ਧਾਰ ਲਿਆ। 

ਇਹ ਖ਼ਬਰ ਵੀ ਪੜ੍ਹੋ - ਚਰਨਜੀਤ ਸਿੰਘ ਚੰਨੀ ਵੱਲੋਂ ਸੰਸਦ 'ਚ ਆਵਾਜ਼ ਚੁੱਕਣ ਤੋਂ ਬਾਅਦ ਦੇਖੋ ਕੀ ਬੋਲੇ ਅੰਮ੍ਰਿਤਪਾਲ ਸਿੰਘ ਦੇ ਮਾਪੇ (ਵੀਡੀਓ)

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਜੱਦੋ-ਜਹਿਦ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਸ਼ੁਰੂਆਤੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News