ਚਾਰ ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਪਾਇਆ ਕਾਬੂ
Saturday, Jul 05, 2025 - 02:36 PM (IST)

ਲੁਧਿਆਣਾ (ਗੌਤਮ): ਵੀਰਵਾਰ ਦੇਰ ਰਾਤ ਫੀਲਡਗੰਜ ਦੇ ਕੂਚਾ ਨੰ. 7 ਨੇੜੇ ਅੱਧੀ ਲੇਨ ’ਚ ਇਕ 4 ਮੰਜ਼ਿਲਾ ਇਮਾਰਤ ’ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਮਾਰਤ ’ਚ ਰੱਖਿਆ ਸਾਮਾਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਅਤੇ ਇਮਾਰਤ ਦੀ ਹਾਲਤ ਵੀ ਖ਼ਰਾਬ ਹੋ ਗਈ। ਫਾਇਰ ਬ੍ਰਿਗੇਡ ਦੀਆਂ ਲਗਭਗ 15 ਗੱਡੀਆਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਬਹੁਤ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ।
ਰਿਹਾਇਸ਼ੀ ਇਲਾਕਾ ਹੋਣ ਕਾਰਨ ਅੱਗ ਲੱਗਣ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਪੁਲਸ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੇ ਦੁਕਾਨ ’ਚੋਂ ਧੂੰਆਂ ਨਿਕਲਦਾ ਦੇਖਿਆ, ਹੌਲੀ-ਹੌਲੀ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਫਿਰ ਅਚਾਨਕ ਅੱਗ ਬਹੁਤ ਫੈਲ ਗਈ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ 15 ਮਿੰਟਾਂ ’ਚ ਹੀ ਪਹੁੰਚ ਗਈ ਪਰ ਤੰਗ ਗਲੀਆਂ ਕਾਰਨ ਵਾਹਨਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਦੁਕਾਨ ਦੇ ਮਾਲਕ ਗੌਰਵ ਚਾਵਲਾ ਨੇ ਕਿਹਾ ਕਿ ਉਸ ਦਾ ਅੰਡਰ ਗਾਰਮੈਂਟ ਕਾਰੋਬਾਰ ਹੈ। ਸ਼ਾਇਦ ਇਹ ਹਾਦਸਾ ਬਿਜਲੀ ਦੀ ਤਾਰ ’ਚ ਸ਼ਾਰਟ ਸਰਕਟ ਕਾਰਨ ਹੋਇਆ ਹੈ। ਉਹ ਰਾਤ ਨੂੰ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ। ਜਦੋਂ ਉਸ ਨੂੰ ਫੋਨ ਆਇਆ ਤਾਂ ਉਹ ਮੌਕੇ ’ਤੇ ਆਇਆ ਅਤੇ ਵੇਖਿਆ ਕਿ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਉਸ ਨੇ ਦੱਸਿਆ ਕਿ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਤੰਗ ਗਲੀਆਂ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਗਲੀ ’ਚ ਨਹੀਂ ਜਾ ਸਕੀਆਂ, ਜਿਸ ਕਾਰਨ ਅੱਗ ਫੈਲਦੀ ਰਹੀ। ਉਹ ਰਾਖੀ ਦਾ ਕੰਮ ਵੀ ਕਰਦਾ ਹੈ, ਸੀਜ਼ਨ ਕਾਰਨ ਬਹੁਤ ਸਾਰਾ ਸਾਮਾਨ ਸਟਾਕ ਕੀਤਾ ਗਿਆ ਸੀ। ਅੱਗ ਕਾਰਨ ਇਮਾਰਤ ਦੀਆਂ ਕੰਧਾਂ ’ਚ ਤਰੇੜਾਂ ਆ ਗਈਆਂ ਅਤੇ ਛੱਤਾਂ ਨੂੰ ਵੀ ਬਹੁਤ ਨੁਕਸਾਨ ਹੋਇਆ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8