ਥਾਣੇ ਨੇੜੇ ਮਚ ਗਏ ਭਾਂਬੜ! ਅੱਗ ਦਾ ਗੋਲਾ ਬਣ ਗਈ ਕਾਰ

Friday, Oct 17, 2025 - 01:35 PM (IST)

ਥਾਣੇ ਨੇੜੇ ਮਚ ਗਏ ਭਾਂਬੜ! ਅੱਗ ਦਾ ਗੋਲਾ ਬਣ ਗਈ ਕਾਰ

ਲੁਧਿਆਣਾ (ਰਾਜ): ਪੁਲਸ ਸਟੇਸ਼ਨ ਡਵੀਜ਼ਨ ਨੰ. 4 ਤੋਂ ਕੁਝ ਕਦਮ ਦੂਰ ਪਾਰਕ ਦੇ ਨੇੜੇ ਖੜ੍ਹੀ ਇਕ ਕਾਰ ਅਚਾਨਕ ਅੱਗ ਦੀਆਂ ਲਪਟਾਂ ’ਚ ਫਸ ਗਈ। ਕੁਝ ਹੀ ਪਲਾਂ ’ਚ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਇਸ ਨੇ ਨੇੜੇ ਖੜ੍ਹੀ ਇਕ ਹੋਰ ਕਾਰ ਨੂੰ ਆਪਣੀ ਲਪੇਟ ’ਚ ਲੈ ਲਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ

ਘਟਨਾ ਸਥਾਨ ’ਤੇ ਹਫੜਾ-ਦਫੜੀ ਮਚ ਗਈ ਅਤੇ ਵਸਨੀਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਅਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦਿਆਂ ਮਿੰਟਾਂ ’ਚ ਅੱਗ ’ਤੇ ਕਾਬੂ ਪਾ ਲਿਆ। ਹਾਲਾਂਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਸੜ ਗਈਆਂ ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 


author

Anmol Tagra

Content Editor

Related News